Amit Shah

ਪੰਜਾਬ ਵਿਧਾਨ ਸਭ ਚੋਣਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ

10 ਅਪ੍ਰੈਲ 2025: ਭਾਰਤੀ ਜਨਤਾ (Bharatiya Janata Party) ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (amit shah) ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇੱਕ ਇੰਟਰਵਿਊ ਦੌਰਾਨ, ਮੰਤਰੀ ਅਮਿਤ ਸ਼ਾਹ ਨੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਇੱਕ ਸਖ਼ਤ ਜਵਾਬ ਦਿੱਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਬ੍ਰਹਮਾ ਜੀ ਨੇ ਬ੍ਰਹਿਮੰਡ ਦੀ ਰਚਨਾ ਕੀਤੀ ਪਰ ਬ੍ਰਹਮਾ ਵੀ ਪੰਜਾਬ ਵਿਧਾਨ (punjab vidhan sabha) ਸਭਾ ਦਾ ਮੁਲਾਂਕਣ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਇੱਕ ਚੰਗਾ ਫੈਸਲਾ ਲਵੇਗੀ ਅਤੇ 2027 ਵਿੱਚ ਬਹੁਮਤ ਵਾਲੀ ਸਰਕਾਰ ਬਣੇਗੀ।

ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਭਾਰਤ ਵਿੱਚ ਖਾਲਿਸਤਾਨੀ ਗਤੀਵਿਧੀਆਂ ਵੱਧ ਰਹੀਆਂ ਹਨ। ਉਸਨੂੰ ਰੋਕਣਾ ਪੰਜਾਬ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਬਣ ਜਾਂਦੀ ਹੈ। ਹਾਲਾਂਕਿ, ਕੇਂਦਰ ਸਰਕਾਰ ਦੀ ਵੀ ਜ਼ਿੰਮੇਵਾਰੀ ਹੈ। ਦੇਸ਼ ਨੂੰ ਤੋੜਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਦੇ ਨਾਲ ਹੀ ਜੇਕਰ ਅਕਾਲੀ ਦਲ ਦੇ ਭਾਜਪਾ ਨਾਲ ਗੱਠਜੋੜ ਦੀ ਗੱਲ ਕਰੀਏ ਤਾਂ ਅਮਿਤ ਸ਼ਾਹ (amit shah) ਨੇ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। 2024 ਦੀਆਂ ਲੋਕ ਸਭਾ ਚੋਣਾਂ ਦੋਵਾਂ ਪਾਰਟੀਆਂ ਨਾਲ ਮਿਲ ਕੇ ਲੜਨ ਬਾਰੇ ਵਿਚਾਰ-ਵਟਾਂਦਰਾ ਹੋਇਆ ਪਰ ਅਕਾਲੀ ਦਲ ਨੇ ਇਕੱਲੇ ਲੜਨ ਦਾ ਫੈਸਲਾ ਕੀਤਾ ਅਤੇ ਹਰਸਿਮਰਤ ਕੌਰ ਬਾਦਲ ਨੇ ਇਕੱਲੇ ਬਠਿੰਡਾ ਸੀਟ ਤੋਂ ਚੋਣ ਜਿੱਤੀ। ਜਦੋਂ ਕਿ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਪੰਜਾਬ ਵਿੱਚ ਇੱਕ ਵੀ ਸੀਟ ਨਹੀਂ ਜਿੱਤ ਸਕੀ।

Read More: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਏਕਨਾਥ ਸ਼ਿੰਦੇ ਨੂੰ ਭਾਜਪਾ ‘ਚ ਮਿਲਾਉਣ ਦੀ ਕੀਤੀ ਕੋਸ਼ਿਸ਼

Scroll to Top