Delhi-NCR

Weather Update: ਦਿੱਲੀ-ਐਨਸੀਆਰ ‘ਚ ਅਚਾਨਕ ਬਦਲਿਆ ਮੌਸਮ, ਹਲਕੀ ਬੂੰਦਾ-ਬਾਂਦੀ ਦੀ ਭਵਿੱਖਬਾਣੀ

 

ਚੰਡੀਗੜ੍ਹ, 10 ਅਪ੍ਰੈਲ 2025: Delhi Weather Update: ਦਿੱਲੀ-ਐਨਸੀਆਰ (Delhi-NCR) ‘ਚ ਅੱਜ ਧੂੜ ਭਰੀ ਹਨੇਰੀ ਅਤੇ ਕਈ ਥਾਵਾਂ ‘ਤੇ ਮੀਂਹ ਪੈਣ ਕਾਰਨ ਮੌਸਮ ਅਚਾਨਕ ਬਦਲ ਗਿਆ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਕੱਲ੍ਹ ਹੀ ਹਲਕੀ ਬੂੰਦਾ-ਬਾਂਦੀ ਦੀ ਭਵਿੱਖਬਾਣੀ ਕੀਤੀ ਸੀ। ਗਰਜ ਦੇ ਨਾਲ-ਨਾਲ ਬਿਜਲੀ ਗਰਜ ਦੀ ਵੀ ਸੰਭਾਵਨਾ ਸੀ।

ਅੱਜ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 40.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ 25.9 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 5.9 ਡਿਗਰੀ ਵੱਧ ਸੀ। ਸਭ ਤੋਂ ਵੱਧ ਤਾਪਮਾਨ ਆਇਆ ਨਗਰ ‘ਚ ਦਰਜ ਕੀਤਾ ਗਿਆ। ਇੱਥੇ ਵੱਧ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ। ਇਸ ਤੋਂ ਇਲਾਵਾ ਪਾਲਮ, ਸਫਦਰਜੰਗ ਅਤੇ ਆਇਆ ਨਗਰ ‘ਚ ਵੀ ਪਾਰਾ 40 ਡਿਗਰੀ ਤੋਂ ਉੱਪਰ ਰਿਹਾ।

ਮੌਸਮ ਮਾਹਰਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਮੌਸਮ ‘ਚ ਬਦਲਾਅ ਆਇਆ ਹੈ। ਅਜਿਹੀ ਸਥਿਤੀ ‘ਚ ਤਾਪਮਾਨ ਇੱਕ ਤੋਂ ਦੋ ਡਿਗਰੀ ਘੱਟ ਜਾਵੇਗਾ। ਇਸ ਤੋਂ ਇਲਾਵਾ, ਪੱਛਮੀ ਗੜਬੜੀ ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ, ਤਾਪਮਾਨ ਇੱਕ ਵਾਰ ਫਿਰ ਵਧਣ ਲੱਗ ਪਵੇਗਾ। ਮੌਸਮ ਵਿਭਾਗ ਦੀ ਤਕਨੀਕੀ ਪਰਿਭਾਸ਼ਾ ਦੇ ਮੁਤਾਬਕ ਅੱਜ ਯਾਨੀ ਵੀਰਵਾਰ ਨੂੰ ਵੀ ਦਿੱਲੀ ਦੇ ਕਈ ਇਲਾਕਿਆਂ ‘ਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ।

Read More: Punjab Weather Update: ਗਰਮੀ ਤੋਂ ਲੋਕਾਂ ਨੂੰ ਮਿਲੇਗੀ ਰਾਹਤ, ਪੰਜਾਬ ‘ਚ ਮੀਂਹ ਤੇ ਚੱਲਣਗੀਆਂ ਤੇਜ਼ ਹਵਾਵਾਂ

Scroll to Top