Varanasi airport

PM ਮੋਦੀ ਨੇ ਸਮੂਹਿਕ ਬ.ਲਾ.ਤ.ਕਾ.ਰ ਘਟਨਾ ਮਾਮਲੇ ‘ਚ ਸ਼ਖਤ ਕਾਰਵਾਈ ਦੇ ਦਿੱਤੇ ਹੁਕਮ

ਚੰਡੀਗੜ੍ਹ, 11 ਮਾਰਚ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਣਸੀ ਦੌਰੇ ਦੌਰਾਨ ਹਵਾਈ ਅੱਡੇ (Varanasi airport)  ‘ਤੇ ਉਤਰਨ ਤੋਂ ਤੁਰੰਤ ਬਾਅਦ ਸ਼ਹਿਰ ‘ਚ ਹਾਲ ਹੀ ‘ਚ ਵਾਪਰੀ ਸਮੂਹਿਕ ਬਲਾਤਕਾਰ ਦੀ ਘਟਨਾ (Gang Rape) ਬਾਰੇ ਪੁਲਿਸ ਕਮਿਸ਼ਨਰ, ਡਿਵੀਜ਼ਨਲ ਕਮਿਸ਼ਨਰ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਤੋਂ ਵਿਸਥਾਰਪੂਰਵਕ ਜਾਣਕਾਰੀ ਲਈ ਹੈ। ਪ੍ਰਧਾਨ ਮੰਤਰੀ ਨਰਿੰਦਰ ਨੇ ਇਸ ਮਾਮਲੇ ‘ਚ ਸਾਰੇ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਤਾਂ ਜੋ ਭਵਿੱਖ ‘ਚ ਅਜਿਹੀਆਂ ਘਟਨਾਵਾਂ ਨਾ ਵਾਪਰੇ |

ਪ੍ਰਧਾਨ ਮੰਤਰੀ ਨੇ ਪੁਲਿਸ ਕਮਿਸ਼ਨਰ ਮੋਹਿਤ ਅਗਰਵਾਲ ਨੂੰ ਇੱਕ ਵਿਦਿਆਰਥਣ ਨਾਲ ਹੋਏ ਸਮੂਹਿਕ ਬਲਾਤਕਾਰ ਮਾਮਲੇ (Gang Rape) ਬਾਰੇ ਸਵਾਲ ਪੁੱਛੇ। ਉਨ੍ਹਾਂ ਨੇ ਕਮਿਸ਼ਨਰ ਤੋਂ ਘਟਨਾ ਦੀ ਪੂਰੀ ਜਾਣਕਾਰੀ ਲਈ। ਇਹ ਘਟਨਾ 15 ਦਿਨ ਪਹਿਲਾਂ ਵਾਪਰੀ ਸੀ।

ਪੁਲਿਸ ਕਮਿਸ਼ਨਰ ਨੇ ਮਾਮਲੇ ਦੀ ਪੂਰੀ ਸਥਿਤੀ ਰਿਪੋਰਟ ਪ੍ਰਧਾਨ ਮੰਤਰੀ ਮੋਦੀ ਨੂੰ ਸੌਂਪੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਮੁੱਖ ਮੁਲਜ਼ਮ ਸਮੇਤ 9 ਜਣਿਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਮਾਮਲੇ ‘ਚ ਮੁੱਖ ਦੋਸ਼ੀ ਦੇ ਕੈਫੇ ਨੂੰ ਸੀਲ ਕਰ ਦਿੱਤਾ ਗਿਆ ਹੈ।

ਦਰਅਸਲ, ਵਾਰਾਣਸੀ ‘ਚ ਇੱਕ ਗ੍ਰੈਜੂਏਸ਼ਨ ਵਿਦਿਆਰਥਣ ਨਾਲ 23 ਮੁੰਡਿਆਂ ਨੇ 7 ਦਿਨਾਂ ਤੱਕ ਸਮੂਹਿਕ ਬਲਾਤਕਾਰ ਕੀਤਾ ਅਤੇ ਫਿਰ ਉਨ੍ਹਾਂ ਨੇ ਉਸਨੂੰ ਸੜਕ ‘ਤੇ ਸੁੱਟ ਦਿੱਤਾ ਅਤੇ ਭੱਜ ਗਏ। ਵਿਦਿਆਰਥੀ ਪਰੇਸ਼ਾਨ ਹਾਲਤ ‘ਚ ਘਰ ਪਹੁੰਚਿਆ ਅਤੇ ਦੋ ਦਿਨ ਬੇਹੋਸ਼ ਰਹੀ।

Read More: Kashi: ਕਾਸ਼ੀ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ

Scroll to Top