ਅੰਮ੍ਰਿਤਸਰ, 11 ਮਾਰਚ 2025: ਭਾਰਤ ਦੇ ਸਾਬਕਾ ਹਾਕੀ ਖਿਡਾਰੀ ਅਤੇ ਭਾਰਤੀ ਹਾਕੀ ਬੋਰਡ ਦੇ ਮੈਂਬਰ ਸਰਦਾਰਾ ਸਿੰਘ (Sardara Singh) ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ |
ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਸਜੀਪੀਸੀ ਦੇ ਅਧਿਕਾਰੀਆਂ ਵੱਲੋਂ ਸਰਦਾਰਾ ਸਿੰਘ ਨੂੰ ਸਨਮਾਨਿਤ ਵੀ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰੀ ਸਰਦਾਰਾ ਸਿੰਘ (Sardara Singh) ਨੇ ਕਿਹਾ ਕਿ ਅੱਜ ਪਰਮਾਤਮਾ ਦੇ ਆਸ਼ੀਰਵਾਦ ਸਦਕਾ ਹਾਕੀ ਨੇ ਪੂਰੇ ਸੰਸਾਰ ਵਿੱਚ ਨਾਮ ਖਟਿਆ ਹੈ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਵਾਸਤੇ ਅੱਜ ਪਰਿਵਾਰ ਸਮੇਤ ਦਰਬਾਰ ਸਾਹਿਬ ‘ਚ ਪਹੁੰਚੇ ਹਾਂ ਤੇ ਪਰਮਾਤਮਾ ਦੇ ਆਸ਼ੀਰਵਾਦ ਸਦਕਾ ਹੀ ਅੱਜ ਅਸੀਂ ਇਥੋਂ ਤੱਕ ਆਏ ਹਾਂ |
ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ ਅਤੇ ਪਿੰਡਾਂ ਦੇ ‘ਚ ਖੇਡ ਗਰਾਊਂਡਾਂ ਬਣਾਉਣੀਆਂ ਚਾਹੀਦੀਆਂ ਹਨ। ਜ਼ਿਕਰਯੋਗ ਹੈ ਕਿ ਭਾਰਤ ਦੇ ਸਾਬਕਾ ਹਾਕੀ ਖਿਡਾਰੀ ਸਰਦਾਰਾ ਸਿੰਘ ਨੂੰ 2015 ‘ਚ ਭਾਰਤ ਸਰਕਾਰ ਨੇ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਉਹਨਾਂ ਨੇ ਆਪਣੇ ਕਰੀਅਰ ‘ਚ 12 ਸਾਲਾਂ ਦੌਰਾਨ 314 ਮੈਚ ਖੇਡੇ ਹਨ ਅਤੇ ਸਭ ਤੋਂ ਘੱਟ ਉਮਰ ਦੇ ਉਹ ਪਹਿਲੇ ਹਾਕੀ ਦੇ ਕਪਤਾਨ ਵੀ ਬਣੇ ਸਨ
ਸਾਲ 2018 ‘ਚ ਉਹਨਾਂ ਨੇ ਅੰਤਰਰਾਸ਼ਟਰੀ ਹਾਕੀ ਤੋਂ ਸੰਨਿਆਸ ਲੈ ਲਿਆ ਅਤੇ ਅੱਜ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਉੱਥੇ ਹੀ ਉਹਨਾਂ ਨੇ ਹਾਕੀ ਦੀ ਚੜ੍ਹਦੀਕਲਾ ਦੀ ਵੀ ਅਰਦਾਸ ਕੀਤੀ |
Read More: ਪੰਜਾਬ ਨੇ 10 ਸਰਕਾਰੀ ਸਕੂਲਾਂ ਦਾ ਨਾਂ ਓਲੰਪਿਕ ਤਗਮਾ ਜੇਤੂ ਹਾਕੀ ਖਿਡਾਰੀਆਂ ਦੇ ਨਾਂ ‘ਤੇ ਰੱਖਿਆ