11 ਅਪ੍ਰੈਲ 2025: ਪੰਜਾਬ ਸਰਕਾਰ (punjab sarkar) ਨੇ ਸਰਕਾਰੀ ਕੰਮਕਾਜ ਨੂੰ ਬਿਹਤਰ ਬਣਾਉਣ ਅਤੇ ਕਰਮਚਾਰੀਆਂ ਦੇ ਸਮੇਂ ਦੀ ਪਾਬੰਦਤਾ ਨੂੰ ਯਕੀਨੀ ਬਣਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਹੁਣ ਟਰਾਂਸਪੋਰਟ (transport department) ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ “ਐਮ ਸੇਵਾ ਐਪ” (aap sewa app) ਰਾਹੀਂ ਆਪਣੀ ਹਾਜ਼ਰੀ ਲਗਾਉਣੀ ਪਵੇਗੀ।
ਨਵੇਂ ਨਿਯਮਾਂ ਦੇ ਤਹਿਤ, ਸਵੇਰੇ 9 ਵਜੇ ਤੋਂ ਇੱਕ ਮਿੰਟ ਪਹਿਲਾਂ ਅਤੇ ਸ਼ਾਮ 5 ਵਜੇ ਤੋਂ ਇੱਕ ਮਿੰਟ ਬਾਅਦ ਹਾਜ਼ਰੀ ਲਾਜ਼ਮੀ ਕਰ ਦਿੱਤੀ ਗਈ ਹੈ। ਜੇਕਰ ਕੋਈ ਕਰਮਚਾਰੀ ਸਮੇਂ ਸਿਰ ਦਫ਼ਤਰ ਨਹੀਂ ਪਹੁੰਚਦਾ ਜਾਂ ਨਿਰਧਾਰਤ ਸਮੇਂ ‘ਤੇ ਹਾਜ਼ਰੀ ਨਹੀਂ ਲਗਾਉਂਦਾ, ਤਾਂ ਉਸਦੀ ਤਨਖਾਹ ਕੱਟ ਲਈ ਜਾਵੇਗੀ।
ਸਰਕਾਰ ਦੇ ਇਸ ਫੈਸਲੇ ਦਾ ਉਦੇਸ਼ ਸਰਕਾਰੀ ਦਫਤਰਾਂ ਵਿੱਚ ਅਨੁਸ਼ਾਸਨ ਬਣਾਈ ਰੱਖਣਾ ਅਤੇ ਜਨਤਕ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਹੈ। ਟਰਾਂਸਪੋਰਟ ਵਿਭਾਗ ਤੋਂ ਸ਼ੁਰੂ ਕੀਤੀ ਗਈ ਇਹ ਪ੍ਰਣਾਲੀ ਭਵਿੱਖ ਵਿੱਚ ਹੋਰ ਵਿਭਾਗਾਂ ਵਿੱਚ ਵੀ ਲਾਗੂ ਕੀਤੀ ਜਾ ਸਕਦੀ ਹੈ।
Read More: ਹੁਣ ਨਸ਼ਾ ਛੁਡਾਊ ਕੇਂਦਰਾਂ ਦੇ ਬਾਹਰ ਲੱਗੇਗਾ ਬਾਇਓਮੈਟ੍ਰਿਕ ਸਿਸਟਮ, ਨਸ਼ੇ ਦੀ ਚੋਰੀ ਨੂੰ ਦੇਖਦੇ ਪੰਜਾਬ ਸਰਕਾਰ ਦਾ ਫੈਸਲਾ