ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ CM ਮਾਨ ਨੇ ਕੀਤੀ ਸ਼ਰਧਾਂਜਲੀ ਭੇਟ

13 ਅਪ੍ਰੈਲ 2025: ਅੱਜ ਦੇਸ਼ ਭਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ( birth anniversary  tribute to Babasaheb Ambedkar) ਦਾ ਜਨਮ ਦਿਹਾੜਾ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bahgwant singh maan) ਨੇ ਬਾਬਾ ਸਾਹਿਬ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ।

CM ਮਾਨ ਨੇ X ਤੇ ਪੋਸਟ ਸਾਂਝੀ ਕਰ ਲਿਖਿਆ- ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਹਨਾਂ ਦੇ ਜਨਮ ਦਿਹਾੜੇ ਮੌਕੇ ਸਿਰ ਝੁਕਾ ਕੇ ਪ੍ਰਣਾਮ। ਬਾਬਾ ਸਾਹਿਬ ਅਸਲ ਮਾਅਨਿਆਂ ਵਿੱਚ ਇੱਕ ਨੇਤਾ, ਇਤਿਹਾਸਕਾਰ, ਦੂਰਦਰਸ਼ੀ ਸੋਚ ਦੇ ਮਾਲਕ ਸਨ। ਸਾਡੀ ਸਰਕਾਰ ਉਹਨਾਂ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।

ਉਥੇ ਹੀ ਦੱਸਿਆ ਅਜੇ ਰਿਹਾ ਹੀ ਕਿ ਅੰਬੇਡਕਰ ਜਯੰਤੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਦੌਰਾ ਕਰਨਗੇ| ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 10:30 ਵਜੇ ਯੂਨੀਵਰਸਿਟੀ ਪਹੁੰਚਣਗੇ| ਇਹ ਵੀ ਜਾਣਕਾਰੀ ਮਿਲੀ ਹੈ CM ਮਾਨ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵੰਡਣਗੇ।

ਦੱਸ ਦੇਈਏ ਕਿ ਅਸ਼ੀਰਵਾਦ ਸਕੀਮ ਤਹਿਤ 2024-25 ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ 301.20 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਵਿੱਚ 429.24 ਕਰੋੜ ਰੁਪਏ ਹੈ।

Read More: CM ਮਾਨ ਨੇ ਦੇਸ਼ ਵਾਸੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਦਿੱਤੀ ਵਧਾਈ

Scroll to Top