Weather

ਪੰਜਾਬ ‘ਚ ਬਦਲੇਗਾ ਮੌਸਮ, ਤਿੰਨ ਦਿਨ ਮੀਂਹ, ਤੂਫ਼ਾਨ ਅਤੇ ਗੜ੍ਹੇਮਾਰੀ ਦੀ ਚੇਤਾਵਨੀ

ਚੰਡੀਗੜ੍ਹ/ਅੰਬਾਲਾ, 15 ਅਪ੍ਰੈਲ 2025: ਪੰਜਾਬ ‘ਚ ਪਿਛਲੇ ਕੁਝ ਦਿਨ ਪਹਿਲਾਂ ਮੀਂਹ ਪੈਣ ਕਾਰਨ ਮੌਸਮ (Weather) ‘ਚ ਤਬਦੀਲੀ ਆਈ ਅਤੇ ਮੌਸਮ ‘ਚ ਗਿਰਾਵਟ ਦਰਜ ਕੀਤੀ ਸੀ | ਕੜਾਕੇ ਦੀ ਧੁੱਪ ਕਾਰਨ ਹੁਣ ਫਿਰ ਪੰਜਾਬ ਮੌਸਮ ਬਦਲ ਗਿਆ ਹੈ | ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ ਹੈ। ਇਸ ਦੌਰਾਨ, ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ‘ਚ ਗੜ੍ਹੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਹਿਮਾਚਲ ਪ੍ਰਦੇਸ਼ ‘ਚ ਮੌਸਮ ‘ਚ ਤਬਦੀਲੀ ਆਵੇਗੀ | ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ‘ਚ ਜੇਕਰ ਮੌਸਮ ਵਿਗੜਦਾ ਹੈ ਤਾਂ ਇਸਦਾ ਅਸਰ ਪੰਜਾਬ ਦੇ ਮੌਸਮ ‘ਤੇ ਪੂਰਾ ਪ੍ਰਭਾਵ ਪਵੇਗਾ।

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਹਿਮਾਚਲ ‘ਚ ਫਿਰ ਸਰਗਰਮ ਹੋਣ ਜਾ ਰਹੀ ਹੈ, ਜਿਸ ਕਾਰਨ ਸੂਬੇ ਦਾ ਮੌਸਮ ਬਦਲੇਗਾ | ਇਸਦੇ ਨਾਲ 16 ਅਤੇ 17 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਕਈ ਇਲਾਕਿਆਂ ‘ਚ ਗੜ੍ਹੇਮਾਰੀ ਅਤੇ ਤੂਫ਼ਾਨ ਵੀ ਆ ਸਕਦਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਦਿਨਾਂ ‘ਚ ਲੋਕਾਂ ਨੂੰ ਘਰ ਤੋਂ ਬਾਹਰ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਦੂਜੇ ਪਾਸੇ ਮੌਸਮ ਵਿਭਾਗ ਨੇ 16 ਅਪ੍ਰੈਲ, 17 ਅਪ੍ਰੈਲ ਅਤੇ 18 ਅਪ੍ਰੈਲ ਨੂੰ ਪੰਜਾਬ ਭਰ ‘ਚ ਮੌਸਮ ਨੂੰ ਲੈ ਕੇ ਲੂ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ 18 ਅਪ੍ਰੈਲ ਨੂੰ ਕੁਝ ਇਲਾਕਿਆਂ ‘ਚ ਬਿਜਲੀ ਡਿੱਗਣ ਅਤੇ ਤੂਫ਼ਾਨ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ 3 ਦਿਨਾਂ ਲਈ ਕਈ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਹੈ।

ਇਸਦੇ ਨਾਲ ਹੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ 12 ਅਤੇ 13 ਅਪ੍ਰੈਲ ਨੂੰ ਪਏ ਮੀਂਹ ਤੋਂ ਬਾਅਦ ਮੌਸਮ (Weather) ਤੇਜ਼ੀ ਨਾਲ ਬਦਲਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 2.6 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 0.8 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ। ਇਸਦੇ ਨਾਲ ਹੀ ਗੁਰੂ ਨਗਰੀ ਅੰਮ੍ਰਿਤਸਰ ‘ਚ ਕੁਝ ਹੱਦ ਤੱਕ ਮੌਸਮ ਬੱਦਲਵਾਈ ਵਾਲਾ ਰਹੇਗਾ ਅਤੇ ਤਾਪਮਾਨ ‘ਚ ਵਾਧਾ ਵੀ ਦੇਖਿਆ ਜਾਵੇਗਾ। ਇਸਦੇ ਨਾਲ ਹੀ ਤਾਪਮਾਨ 21 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

Read More: ਪੰਜਾਬ ‘ਚ ਮੀਂਹ ਪੈਣ ਨਾਲ ਤਾਪਮਾਨ ‘ਚ ਆਈ ਗਿਰਾਵਟ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Scroll to Top