ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ/ਮਲੋਟ, 17 ਅਪ੍ਰੈਲ 2025: ‘ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ ਮਲੋਟ ਹਲਕੇ ਦੇ ਵੱਖ-ਵੱਖ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਆਪਣੀ ਫੇਰੀ ਦੌਰਾਨ ਡਾ. ਬਲਜੀਤ ਕੌਰ (Dr. Baljit Kaur) ਨੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਪ੍ਰਾਪਤ ਕਰਕੇ ਨਵੀਆਂ ਉਚਾਈਆਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕੁੜੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਮਿਆਰੀ ਸਿੱਖਿਆ ਦੀ ਮੱਦਦ ਨਾਲ ਉਹ ਡਾਕਟਰ, ਅਧਿਆਪਕਾ, ਇੰਜੀਨੀਅਰ, ਪਾਇਲਟ ਆਦਿ ਬਣ ਸਕਦੀਆਂ ਹਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੋਥਾ ਵਿਖੇ 3 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ 20 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ ਵਿਖੇ 7.51 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੁਪਾਣਾ ਵਿਖੇ 21 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੁਪਾਣਾ ਵਿਖੇ 22 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਰੁਪਾਣਾ ਵਿਖੇ 20.75 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ |