Dawoodi Bohra community

ਦਾਊਦੀ ਬੋਹਰਾ ਭਾਈਚਾਰੇ ਦੇ ਵਫ਼ਦ ਵੱਲੋਂ PM ਮੋਦੀ ਨਾਲ ਮੁਲਾਕਾਤ, ਵਕਫ਼ ਕਾਨੂੰਨ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 17 ਅਪ੍ਰੈਲ 2025: ਦਾਊਦੀ ਬੋਹਰਾ ਭਾਈਚਾਰੇ (Dawoodi Bohra community) ਦੇ ਇੱਕ ਵਫ਼ਦ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਵਫ਼ਦ ਨੇ ਨਵੇਂ ਵਕਫ਼ ਕਾਨੂੰਨ ਨੂੰ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਦਾਊਦੀ ਬੋਹਰਾ ਭਾਈਚਾਰੇ ਨੇ ਸਰਕਾਰ ਦੇ ਇਸ ਕਦਮ ਨੂੰ ਇਤਿਹਾਸਕ ਦੱਸਿਆ ਹੈ। ਭਾਈਚਾਰੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਗਈ ਹੈ।

ਦਾਊਦੀ ਬੋਹਰਾ ਭਾਈਚਾਰੇ (Dawoodi Bohra community) ਨੇ ਪ੍ਰਧਾਨ ਮੰਤਰੀ ਦੇ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ’ ਦੇ ਦ੍ਰਿਸ਼ਟੀਕੋਣ ‘ਚ ਵਿਸ਼ਵਾਸ ਪ੍ਰਗਟ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਇਸ ਵਿਚਾਰ ਨਾਲ ਜੁੜਿਆ ਹੋਇਆ ਮਹਿਸੂਸ ਕਰਦਾ ਹੈ। ਦਾਊਦੀ ਬੋਹਰਾ ਭਾਈਚਾਰੇ ਦੇ ਵਫ਼ਦ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਵੀ ਮੌਜੂਦ ਸਨ।

ਬੋਹਰਾ ਭਾਈਚਾਰੇ ਦੇ ਨੁਮਾਇੰਦਿਆਂ ਨੇ ਨਵੇਂ ਵਕਫ਼ ਐਕਟ ਦੀ ਵਿਸ਼ੇਸ਼ਤਾ ਨੂੰ ਹੋਰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਹ ਸੋਧ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰੇਗੀ ਅਤੇ ਨਾਲ ਹੀ ਵਕਫ਼ ਜਾਇਦਾਦਾਂ ਨਾਲ ਸਬੰਧਤ ਪ੍ਰਣਾਲੀ ‘ਚ ਪਾਰਦਰਸ਼ਤਾ ਲਿਆਵੇਗੀ। ਇਸ ਤੋਂ ਇਲਾਵਾ, ਇਹ ਨਾ ਸਿਰਫ਼ ਦਾਊਦੀ ਬੋਹਰਾ ਲਈ ਸਗੋਂ ਪੂਰੇ ਮੁਸਲਿਮ ਭਾਈਚਾਰੇ ਲਈ ਲਾਭਦਾਇਕ ਸਾਬਤ ਹੋਵੇਗਾ।

Read More: ਵਕਫ਼ ਕਾਨੂੰਨ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਸਰਕਾਰ ਕੋਲ ਜਵਾਬ ਦੇਣ ਲਈ 7 ਦਿਨ ਦਾ ਸਮਾਂ

Scroll to Top