Tarunpreet Singh Sond

ਨਸ਼ੇ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਚ ਨੌਜਵਾਨਾਂ ਦਾ ਯੋਗਦਾਨ ਬਹੁਤ ਜ਼ਰੂਰੀ: ਤਰੁਨਪ੍ਰੀਤ ਸਿੰਘ ਸੌਂਦ

ਮੰਡੀ ਗੋਬਿੰਦਗੜ੍ਹ, 18 ਅਪ੍ਰੈਲ 2025: ਪੰਜਾਬ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ ਤੋਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈ ਗਈ ਮੈਰਾਥਨ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ, ਪਰ ਹਰ ਮੁਹਿੰਮ ਦੀ ਸਫਲਤਾ ਲਈ ਨੌਜਵਾਨਾਂ ਦਾ ਯੋਗਦਾਨ ਬਹੁਤ ਜ਼ਰੂਰੀ ਹੈ | ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਉਤਸ਼ਾਹ ਨਾਲ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੇ ਨਸ਼ੇ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਤੋਂ ਸਹਿਯੋਗ ਦੀ ਅਪੀਲ ਕੀਤੀ।

ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਸਬ-ਕਮੇਟੀ ਬਣਾਈ ਹੈ ਅਤੇ ਤਰੁਨਪ੍ਰੀਤ ਸਿੰਘ ਸੌਂਦ ਖੁਦ ਇਸ ਕਮੇਟੀ ਦਾ ਹਿੱਸਾ ਹਨ। ਇਸ ਕਮੇਟੀ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਪ੍ਰਗਤੀ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ। 1 ਮਾਰਚ, 2025 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਵੱਡੀ ਗਿਣਤੀ ‘ਚ ਤਸਕਰਾਂ ਨੂੰ ਫੜਿਆ ਹੈ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹਿਆ ਜਾ ਰਿਹਾ ਹੈ।

ਤਰੁਣਪ੍ਰੀਤ ਸਿੰਘ ਸੌਂਦ ਨੇ ਮੈਰਾਥਨ ‘ਚ ਸ਼ਾਮਲ ਹੋਣ ਵਾਲੇ ਅਦਾਕਾਰ ਕਰਮਜੀਤ ਅਨਮੋਲ, ਦੇਵ ਖਰੋੜ ਅਤੇ ਬੀਨੂ ਢਿੱਲੋਂ ਦਾ ਧੰਨਵਾਦ ਕੀਤਾ। ਮੈਰਾਥਨ ‘ਚ ਹਰ ਉਮਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ‘ਚ ਹਿੱਸਾ ਲਿਆ।

ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਸਾਡੇ ਆਲੇ ਦੁਆਲੇ ਜੋ ਵੀ ਨਸ਼ਿਆਂ ਦੀ ਦਲਦਲ ‘ਚ ਫਸਿਆ ਹੋਇਆ ਹੈ, ਉਸਨੂੰ ਸਹੀ ਰਸਤੇ ‘ਤੇ ਲਿਆਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਜਾਂ ਡੀਲਰਾਂ ਬਾਰੇ ਜਾਣਕਾਰੀ ਬਿਨਾਂ ਕਿਸੇ ਡਰ ਦੇ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੈਰਾਥਨ ਵਿੱਚ ਹਿੱਸਾ ਲੈ ਕੇ ਹਜ਼ਾਰਾਂ ਨੌਜਵਾਨਾਂ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਪੰਜਾਬ ਦੇ ਨੌਜਵਾਨ ਹੁਣ ਪੰਜਾਬ ਸਰਕਾਰ ਦਾ ਸਮਰਥਨ ਕਰਨਗੇ |

Read More: ਜਿੰਮ ਦੀ ਆੜ ‘ਚ ਸਪਲਾਈ ਹੁੰਦਾ ਸੀ ਨਸ਼ਾ, ਪੁਲਿਸ ਵੱਲੋਂ 6 ਜਣੇ ਨਸ਼ੇ ਦੀ ਖੇਪ ਸਮੇਤ ਕਾਬੂ

Scroll to Top