Haryana government

ਖੇਤਾਂ ‘ਚ ਅੱ.ਗ ਦੀਆਂ ਘਟਨਾਵਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਹਰਿਆਣਾ ਸਰਕਾਰ ਦੇਵੇਗੀ ਮੁਆਵਜ਼ਾ

ਹਰਿਆਣਾ, 21 ਅਪ੍ਰੈਲ 2025: ਹਰਿਆਣਾ ‘ਚ ਪਿਛਲੇ ਕੁਝ ਦਿਨਾਂ ਦੌਰਾਨ ਖੇਤਾਂ ‘ਚ ਅਚਾਨਕ ਅੱਗ ਲੱਗਣ ਦੀਆਂ ਘਟਨਾਵਾਂ (fire incidents) ਕਾਰਨ ਫਸਲਾਂ ਅਤੇ ਜਾਨਵਰਾਂ ਨੂੰ ਹੋਏ ਨੁਕਸਾਨ ਪ੍ਰਤੀ ਹਰਿਆਣਾ ਸਰਕਾਰ (Haryana government) ਨੇ ਗੰਭੀਰਤਾ ਦਿਖਾਈ ਹੈ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਸਿਵਲ ਸਕੱਤਰੇਤ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਜ਼ਰੂਰੀ ਹਦਾਇਤਾਂ ਦਿੱਤੀਆਂ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ (Haryana government) ਕਿਸਾਨਾਂ ਦੇ ਹਿੱਤ ‘ਚ ਲਗਾਤਾਰ ਫੈਸਲੇ ਲੈ ਰਹੀ ਹੈ। ਹਰਿਆਣਾ ਸਰਕਾਰ ਹਰ ਹਾਲਤ ‘ਚ ਕਿਸਾਨਾਂ ਦੇ ਨਾਲ ਖੜ੍ਹੀ ਹੈ। ਪਿਛਲੇ ਕੁਝ ਦਿਨਾਂ ‘ਚ ਸੂਬੇ ‘ਚ ਅੱਗ ਲੱਗਣ ਦੀਆਂ ਘਟਨਾਵਾਂ ‘ਚ ਫਸਲਾਂ ਅਤੇ ਜਾਨਵਰਾਂ ਨਾਲ ਸਬੰਧਤ ਜਾਨ-ਮਾਲ ਦਾ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਲਈ, ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਜਿਹੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਛੇਤੀ ਹੀ ਮੁਆਵਜ਼ਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਅੱਗਜ਼ਨੀ ਨਾਲ ਸਬੰਧਤ ਘਟਨਾਵਾਂ ਦੀ ਰਿਪੋਰਟ ਲੈਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਪ੍ਰਭਾਵਿਤ ਕਿਸਾਨਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਅਰਜ਼ੀ ਦੇਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਛੇਤੀ ਤੋਂ ਛੇਤੀ ਲਾਗੂ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਆਉਣ ਵਾਲੀਆਂ ਫਸਲਾਂ ਦੀ ਬਿਜਾਈ ਲਈ ਬੀਜਾਂ ਅਤੇ ਖਾਦਾਂ ‘ਚ ਵੀ ਮਦਦ ਕੀਤੀ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਕੋਈ ਵਿੱਤੀ ਬੋਝ ਨਾ ਝੱਲਣਾ ਪਵੇ।

Read More: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦੇ ਲੋਕ ਤਰੱਕੀ ਦੀ ਉਮੀਦ ਦੇਖ ਰਹੇ ਹਨ: ਨਾਇਬ ਸਿੰਘ ਸੈਣੀ

Scroll to Top