ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦਰਬਾਰ ਸਾਹਿਬ ਹੋਏ ਨਤਮਸਤਕ

22 ਅਪ੍ਰੈਲ 2025: ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ (sri Darbar Sahib) ਜਿੱਥੇ ਵੱਡੀ ਗਿਣਤੀ ‘ਚ ਸੰਗਤਾਂ ਮੱਥਾ ਟੇਕਣ ਦੇ ਲਈ ਪਹੁੰਚਦਿਆ ਹਨ ਉਥੇ ਹੀ ਅੱਜ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ (Balvir Singh Seechewal) ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ|

ਉਹਨਾਂ ਨੇ ਦਰਬਾਰ ਸਾਹਿਬ (darbar sahib) ਵਿੱਚ ਮੱਥਾ ਟੇਕ ਕੇ ਜਿੱਥੇ ਗੁਰਬਾਣੀ ਕੀਰਤਨ ਸਰਵਣ ਕੀਤਾ ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਅਤੇ ਵਿਸ਼ਵ ਧਰਤੀ ਦਿਵਸ ਮੌਕੇ ਵਿਸ਼ਵ ਵਿੱਚ ਵਸਦੇ ਲੋਕਾਂ ਨੂੰ ਵਧਾਈ ਵੀ ਦਿੱਤੀ ਅਤੇ ਲੋਕਾਂ ਨੂੰ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ, ਉਹਨਾਂ ਕਿਹਾ ਕਿ ਅੰਮ੍ਰਿਤਸਰ ਜੋ ਤੁੰਗ ਢਾਬ ਦਾ ਮਸਲਾ ਚੱਲ ਰਿਹਾ ਉਸਨੂੰ ਲੈ ਕੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ।

ਜਿਸ ਦੇ ਲਈ ਉਹ ਅੰਮ੍ਰਿਤਸਰ (amritsar) ਵਿੱਚ ਆਏ ਹਨ ਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਹਨ।ਉਹਨਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਧਰਮ ਪ੍ਰਚਾਰ ਦੀ ਲਹਿਰ ਜੋ ਚਲਾਈ ਜਾ ਰਹੀ ਹੈ ਬਹੁਤ ਵਧੀਆ ਲਹਿਰ ਹੈ ਅਤੇ ਅਸੀਂ ਹਰ ਸਮੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਾ ਦੇ ਨਾਲ ਹਾਂ।

Read More: ਲੁਧਿਆਣਾ ਦੇ ਬੁੱਢਾ ਦਰਿਆ ‘ਚ ਅੱਜ ਹੋਵੇਗਾ ਇਸ਼ਨਾਨ, 40 ਸਾਲਾਂ ਬਾਅਦ ਲੋਕ ਨਹਾਉਂਦੇ ਆਉਣਗੇ ਨਜ਼ਰ

ਵਿਦੇਸ਼

Scroll to Top