ਚੰਡੀਗੜ੍ਹ, 22 ਅਪ੍ਰੈਲ 2025: ਪੰਜਾਬ ‘ਚ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ‘ਚ ਬੰ.ਬਾਂ ਦੀ ਆਮਦ ਸਬੰਧੀ ਦਿੱਤੇ ਬਿਆਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਪ੍ਰਤਾਪ ਸਿੰਘ ਬਾਜਵਾ ਮਾਮਲੇ ‘ਚ ਵੱਡਾ ਹੁਕਮ ਜਾਰੀ ਕਰਦਿਆਂ ਅਦਾਲਤ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ 7 ਮਈ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ।
ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਇਹ ਭਰੋਸਾ ਦਿੱਤਾ ਹੈ। ਇਸ ਤੋਂ ਬਾਅਦ ਹਾਈ ਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ, ਪੰਜਾਬ ਸਰਕਾਰ ਨੂੰ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ‘ਤੇ ਵਿਸਤ੍ਰਿਤ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ। ਅਗਲੀ ਸੁਣਵਾਈ 7 ਮਈ ਨੂੰ ਤੈਅ ਕੀਤੀ ਗਈ ਹੈ। ਪਿਛਲੇ ਸਾਰੇ ਅੰਤਰਿਮ ਹੁਕਮ, ਖਾਸ ਕਰਕੇ ਮੀਡੀਆ ਨਾਲ ਸਬੰਧਤ ਨਿਰਦੇਸ਼, ਲਾਗੂ ਰਹਿਣਗੇ।
Read More: 32 Bombs Case: ਪ੍ਰਤਾਪ ਸਿੰਘ ਬਾਜਵਾ ਪੁਲਿਸ ਸਾਹਮਣੇ ਹੋਣਗੇ ਪੇਸ਼, 32 ਬੰ.ਬਾਂ ਸਬੰਧੀ ਦਿੱਤੇ ਗਏ ਬਿਆਨ ‘ਤੇ ਮਾਮਲਾ ਦਰਜ