ਅਨੰਤਨਾਗ , 22 ਅਪ੍ਰੈਲ 2025: Pahalgam News: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ‘ਚ ਅੱਜ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ | ਇਸ ਘਟਨਾ ‘ਚ ਕਈ ਸੈਲਾਨੀ ਜ਼ਖਮੀ ਹੋਣ ਦੀ ਖ਼ਬਰ ਹੈ | ਪੁਲਿਸ ਨੇ ਦੱਸਿਆ ਕਿ ਹਮਲਾ ਬਾਯਸਰਨ ਘਾਹ ਦੇ ਮੈਦਾਨਾਂ ਦੇ ਨੇੜੇ ਹੋਇਆ।
ਘਟਨਾ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਦੀਆਂ ਟੀਮਾਂ ਨੂੰ ਇਲਾਕੇ ‘ਚ ਭੇਜਿਆ ਗਿਆ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਦੀ ਆਵਾਜ਼ ਸੁਣਨ ਤੋਂ ਤੁਰੰਤ ਬਾਅਦ, ਸੁਰੱਖਿਆ ਬਲਾਂ ਨੂੰ ਬਾਯਸਰਨ ਖੇਤਰ ਵੱਲ ਭੇਜਿਆ ਗਿਆ, ਜੋ ਕਿ ਇੱਕ ਗੈਰ-ਮੋਟਰੇਬਲ ਖੇਤਰ ਹੈ।
ਘਟਨਾ ਸੰਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ। ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਪਹਿਲਗਾਮ ਸੈਲਾਨੀਆਂ ਨਾਲ ਭਰਿਆ ਹੋਇਆ ਸੀ।
Read More: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਇੱਕ ਅੱ.ਤ.ਵਾ.ਦੀ ਮਾ.ਰ ਗਿਰਾਇਆ, ਮੁਕਾਬਲਾ ਜਾਰੀ