SRH ਬਨਾਮ MI

ਹੈਦਰਾਬਾਦ ਤੇ ਮੁੰਬਈ ਦੇ ਮੈਚ ਦੌਰਾਨ ਬਾਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ ‘ਤੇ ਉਤਰਨਗੇ ਖਿਡਾਰੀ

ਹੈਦਰਾਬਾਦ, 23 ਅਪ੍ਰੈਲ 2025: SRH ਬਨਾਮ MI: ਬੀਤੇ ਦਿਨ ਜੰਮੂਅਤੇ ਕਸ਼ਮੀਰ ਦੇ ਪਹਿਲਗਾਮ ‘ਚ ਅੱ.ਤ.ਵਾ.ਦੀ ਹਮਲੇ ‘ਚ ਮਾਰੇ ਗਏ ਸੈਲਾਨੀਆਂ ਅਤੇ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਕਾਰ ਆਈਪੀਐਲ 2025 ਦੇ ਮੈਚ ਦੌਰਾਨ ਸਾਰੇ ਖਿਡਾਰੀ ਅਤੇ ਅੰਪਾਇਰ ਕਾਲੀਆਂ ਬਾਹਾਂ ‘ਤੇ ਪੱਟੀਆਂ ਬੰਨ੍ਹ ਕੇ ਮੈਦਾਨ ‘ਤੇ ਉਤਰਨਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਇਸ ਘਟਨਾ ਤੋਂ ਬਹੁਤ ਦੁਖੀ ਹੈ ਅਤੇ ਬੁੱਧਵਾਰ ਨੂੰ ਹੈਦਰਾਬਾਦ ਅਤੇ ਮੁੰਬਈ ਵਿਚਾਲੇ ਹੋਣ ਵਾਲੇ ਮੈਚ ਦੌਰਾਨ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।

ਮੈਚ ਦੌਰਾਨ ਦੋਵਾਂ ਟੀਮਾਂ (SRH ਬਨਾਮ MI) ਦੇ ਖਿਡਾਰੀ ਅਤੇ ਅੰਪਾਇਰ ਕਾਲੀਆਂ ਪੱਟੀਆਂ ਬੰਨ੍ਹਣਗੇ, ਮੈਚ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਮਿੰਟ ਦਾ ਮੌਨ ਵੀ ਰੱਖਿਆ ਜਾਵੇਗਾ। ਇਸ ਮੈਚ ਲਈ ਮੈਦਾਨ ‘ਤੇ ਕੋਈ ਚੀਅਰਲੀਡਰ ਨਹੀਂ ਹੋਵੇਗਾ। ਖੇਡ ਜਗਤ ਦੇ ਲੋਕਾਂ ਨੇ ਪਹਿਲਗਾਮ ਅੱ.ਤ.ਵਾ.ਦੀ ਹਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸ ਹਮਲੇ ਤੋਂ ਬਾਅਦ, ਕਈ ਸਾਬਕਾ ਖਿਡਾਰੀਆਂ ਨੇ ਸੋਸ਼ਲ ਮੀਡੀਆ ‘ਤੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਜਿਕਰਯਗ ਹੈ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਸ਼ਹਿਰ ਨੇੜੇ ‘ਮਿੰਨੀ ਸਵਿਟਜ਼ਰਲੈਂਡ’ ਵਜੋਂ ਜਾਣੇ ਜਾਂਦੇ ਇੱਕ ਸੈਰ-ਸਪਾਟਾ ਸਥਾਨ ‘ਤੇ ਮੰਗਲਵਾਰ ਦੁਪਹਿਰ ਨੂੰ ਹੋਏ ਹਮਲੇ ‘ਚ 26 ਜਣੇ ਮਾਰੇ ਗਏ, ਜਿਨ੍ਹਾਂ ‘ਚੋਂ ਜ਼ਿਆਦਾਤਰ ਸੈਲਾਨੀ ਸਨ। ਇਹ 2019 ‘ਚ ਪੁਲਵਾਮਾ ਹਮਲੇ ਤੋਂ ਬਾਅਦ ਘਾਟੀ ‘ਚ ਸਭ ਤੋਂ ਘਾਤਕ ਹਮਲਾ ਹੈ। ਪਹਿਲਗਾਮ ਸ਼ਹਿਰ ਤੋਂ ਲਗਭਗ ਛੇ ਕਿਲੋਮੀਟਰ ਦੂਰ, ਬੈਸਰਨ, ਸੰਘਣੇ ਪਾਈਨ ਜੰਗਲਾਂ ਅਤੇ ਪਹਾੜਾਂ ਨਾਲ ਘਿਰਿਆ ਇੱਕ ਵਿਸ਼ਾਲ ਘਾਹ ਦਾ ਮੈਦਾਨ ਹੈ ਅਤੇ ਦੇਸ਼ ਅਤੇ ਦੁਨੀਆ ਦੇ ਸੈਲਾਨੀਆਂ ‘ਚ ਇੱਕ ਪਸੰਦੀਦਾ ਸਥਾਨ ਹੈ।

Read More: SRH ਬਨਾਮ MI: ਸਨਰਾਈਜ਼ਰਜ਼ ਹੈਦਰਾਬਾਦ ਦਾ ਆਪਣੇ ਘਰੇਲੂ ਮੈਦਾਨ ‘ਤੇ ਮੁੰਬਈ ਇੰਡੀਅਨਜ਼ ਨਾਲ ਮੁਕਾਬਲਾ

Scroll to Top