ਚੰਡੀਗੜ੍ਹ, 23 ਅਪ੍ਰੈਲ 2025: Pahalgam attack news: ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱ.ਤ.ਵਾ.ਦੀ.ਆਂ ਵੱਲੋਂ ਨਿਰਦੋਸ਼ ਨਾਗਰਿਕਾਂ ‘ਤੇ ਹਮਲੇ ਦੀ ਘਟਨਾ ਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਘਟਨਾ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੋਈ ਵੀ ਧਰਮ ਕਿਸੇ ਨਿਰਦੋਸ਼ ਵਿਅਕਤੀ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ ਅਤੇ ਜਿਨ੍ਹਾਂ ਲੋਕਾਂ ਨੇ ਇਹ ਅਪਰਾਧ ਕੀਤਾ ਹੈ, ਉਹ ਧਰਮੀ ਨਹੀਂ ਹੋ ਸਕਦੇ। ਕੁਝ ਸਾਲ ਪਹਿਲਾਂ ਸਿੱਖ ਭਾਈਚਾਰੇ ਨੂੰ ਅਨੰਤਨਾਗ ਦੇ ਛੱਤੀਸਿੰਘਪੂਰਾ ‘ਚ ਵੀ ਇਸੇ ਤਰ੍ਹਾਂ ਦੇ ਕਤਲੇਆਮ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਅਜਿਹਾ ਘਿਨਾਉਣਾ ਅਪਰਾਧ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ ਹੈ ਜਿਨ੍ਹਾਂ ਰਾਹੀਂ ਆਪਸੀ ਭਾਈਚਾਰੇ ਨੂੰ ਤਬਾਹ ਕਰਨ ਅਤੇ ਫਿਰਕੂ ਹਿੰਸਾ ਭੜਕਾਉਣ ਦੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਦੇਸ਼ ਦੇ ਨਾਗਰਿਕਾਂ ਨੂੰ ਅਜਿਹੀਆਂ ਘਟਨਾਵਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਾਨੂੰ ਇੱਕਜੁੱਟ ਹੋ ਕੇ ਦੇਸ਼ ਵਿਰੋਧੀ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ।
Read More: Pahalgam News: ਪਹਿਲਗਾਮ ਘਟਨਾ ਮਾਮਲੇ ‘ਚ ਤਿੰਨ ਸ਼ੱਕੀਆਂ ਦੇ ਸਕੈੱਚ ਜਾਰੀ