ਚੰਡੀਗੜ੍ਹ, 23 ਅਪ੍ਰੈਲ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (CM Nayab Singh Saini) ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱ.ਤ.ਵਾ.ਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਜਿਹੇ ਔਖੇ ਸਮੇਂ ‘ਚ ਇੱਕਜੁੱਟ ਹੈ ਅਤੇ ਅੱ.ਤ.ਵਾ.ਦ ਅੱਗੇ ਨਾ ਤਾਂ ਡਰੇਗਾ ਅਤੇ ਨਾ ਹੀ ਝੁਕੇਗਾ। ਮੁੱਖ ਮੰਤਰੀ ਨੇ ਹਮਲੇ ‘ਚ ਮਾਰੇ ਗਏ ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ।
ਉਨ੍ਹਾਂ ਕਿਹਾ ਕਿ ਇਹ ਇੱਕ ਕਾਇਰਤਾਪੂਰਨ ਕਾਰਵਾਈ ਹੈ, ਜਿਸਨੇ ਮਾਸੂਮ ਲੋਕਾਂ ਦੀਆਂ ਜਾਨਾਂ ਲਈਆਂ। ਨਾਗਰਿਕਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਅਸੀਂ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਰਹਾਂਗੇ।
ਇਸ ਮੌਕੇ ‘ਤੇ ਮੁੱਖ ਮੰਤਰੀ (CM Nayab Singh Saini) ਨੇ ਪਹਿਲਗਾਮ ਅੱ.ਤ.ਵਾ.ਦੀ ਹਮਲੇ ‘ਚ ਜਾਨ ਗਵਾਉਣ ਵਾਲੇ ਵਿਨੈ ਨਰਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਹਰਿਆਣਾ ਸਰਕਾਰ ਇਸ ਦੁੱਖ ਦੀ ਘੜੀ ‘ਚ ਪਰਿਵਾਰ ਦੇ ਨਾਲ ਖੜ੍ਹੀ ਹੈ।
Read More: ਪਹਿਲਗਾਮ ‘ਚ ਸੈਲਾਨੀਆਂ ‘ਤੇ ਹ.ਮ.ਲਾ ਦੁਖਦਾਈ ਘਟਨਾ, ਢੁੱਕਵਾਂ ਜਵਾਬ ਦਿੱਤਾ ਜਾਵੇਗਾ: ਅਨਿਲ ਵਿਜ




