ਦਿੱਲੀ, 23 ਅਪ੍ਰੈਲ 2025: ਬੀਤੇ ਦਿਨ ਦੱਖਣੀ ਕਸ਼ਮੀਰ ਦੇ ਪਹਿਲਗਾਮ ‘ਚ ਸੈਲਾਨੀਆਂ ‘ਤੇ ਹੋਏ ਅੱ.ਤ.ਵਾ.ਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਿਵਾਸ ‘ਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਦੀ ਬੈਠਕ ਚੱਲ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬੈਠਕ ਦੀ ਪ੍ਰਧਾਨਗੀ ਕਰ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਸਮੇਤ ਕਈ ਉੱਚ ਅਧਿਕਾਰੀ ਬੈਠਕ ‘ਚ ਮੌਜੂਦ ਹਨ।
ਬੈਠਕ ‘ਚ ਕੇਂਦਰ ਸਰਕਾਰ ਨੂੰ ਹਮਲੇ ਬਾਰੇ ਜਾਣੂ ਕਰਵਾਇਆ ਗਿਆ। ਇਸ ‘ਚ ਇੱਕ ਵੱਡਾ ਫੈਸਲਾ ਵੀ ਲਿਆ ਜਾ ਸਕਦਾ ਹੈ। ਮੰਗਲਵਾਰ ਨੂੰ ਪਹਿਲਗਾਮ ਦੀ ਬੈਸਰਨ ਘਾਟੀ ‘ਚ ਹੋਏ ਅੱ.ਤ.ਵਾ.ਦੀ ਹਮਲੇ ‘ਚ 26 ਸੈਲਾਨੀ ਮਾਰੇ ਗਏ ਅਤੇ 17 ਹੋਰ ਜ਼ਖਮੀ ਹੋ ਗਏ। ਅੱ.ਤ.ਵਾ.ਦੀਆਂ ਨੇ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ। ਹਮਲੇ ਤੋਂ ਬਾਅਦ, ਬੁੱਧਵਾਰ ਸਵੇਰ ਤੋਂ ਹੀ ਫੌਜ, ਐਨਆਈਏ, ਪੁਲਿਸ ਅਤੇ ਹੋਰ ਏਜੰਸੀਆਂ ਅਲਰਟ ਮੋਡ ‘ਤੇ ਹੈ। ਡਰੋਨ ਅਤੇ ਹੈਲੀਕਾਪਟਰਾਂ ਰਾਹੀਂ ਹਰ ਇੰਚ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ ਤੱਕ ਹਾਈ ਅਲਰਟ ਹੈ।
Read More: CM ਨਾਇਬ ਸੈਣੀ ਨੇ ਪਹਿਲਗਾਮ ਹ.ਮ.ਲੇ ‘ਚ ਜਾਨ ਗਵਾਉਣ ਵਾਲੇ ਵਿਨੈ ਨਰਵਾਲ ਦੇ ਪਰਿਵਾਰ ਨਾਲ ਕੀਤੀ ਗੱਲਬਾਤ




