School Mentorship Program

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, 260 ਵਿਦਿਆਰਥੀਆਂ ਨੇ JEE ਮੇਨਜ਼ ਪ੍ਰੀਖਿਆ ਕੀਤੀ ਪਾਸ

ਚੰਡੀਗੜ੍ਹ, 24 ਅਪ੍ਰੈਲ 2025:  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (harjot singh bains) ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ (students) ਨੇ ਵੱਕਾਰੀ ਜੇਈਈ (ਮੇਨਜ਼) ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦਾ ਪ੍ਰਮਾਣ ਹੈ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ (press confrence) ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ (harjot singh) ਨੇ ਕਿਹਾ ਕਿ ਇਹ ਵਿਦਿਆਰਥੀ ਹੁਣ ਜੇਈਈ (ਐਡਵਾਂਸਡ) ਪ੍ਰੀਖਿਆ ਦੇਣਗੇ। ਇਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਨੂੰ ਦੇਖਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜੇਈਈ (ਐਡਵਾਂਸਡ) ਪ੍ਰੀਖਿਆ ਦੀ ਤਿਆਰੀ ਲਈ ਐਸਏਐਸ ਨਗਰ ਵਿੱਚ ਇੱਕ ਸਮਰ ਕੈਂਪ ਲਗਾ ਕੇ ਇਨ੍ਹਾਂ ਵਿਦਿਆਰਥੀਆਂ ਲਈ ਮੁਫਤ ਕੋਚਿੰਗ ਕਲਾਸਾਂ ਦਾ ਪ੍ਰਬੰਧ ਕੀਤਾ ਹੈ।

ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸ. ਹਰਜੋਤ ਸਿੰਘ ਬੈਂਸ (harjot singh bains) ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ (students) ਦੀ ਸਫਲਤਾ ਨਾ ਸਿਰਫ਼ ਵਿਦਿਆਰਥੀਆਂ ਦੀ ਸਗੋਂ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਦੀ ਵੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਪ੍ਰਮਾਣ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ (punjab sarkar) ਸਾਰੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਉਪਲਬਧ ਬੁਨਿਆਦੀ ਢਾਂਚੇ ਅਤੇ ਸਰੋਤਾਂ ਨੂੰ ਬਿਹਤਰ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਬਿਹਤਰ ਪ੍ਰਦਰਸ਼ਨ ਕਰ ਸਕਣ।

ਸਿੱਖਿਆ ਮੰਤਰੀ ਨੇ ਸਮਾਣਾ ਦੇ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਅਰਸ਼ਦੀਪ ਸਿੰਘ (arshdeep singh) ਦੀ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ ਵੀ ਸਾਂਝੀ ਕੀਤੀ, ਜਿਸਨੇ ਜੇਈਈ (ਮੇਨਜ਼) ਪਾਸ ਕਰਕੇ ਆਪਣੀਆਂ ਮੁਸ਼ਕਲਾਂ ਨੂੰ ਉਮੀਦਾਂ ਵਿੱਚ ਬਦਲ ਦਿੱਤਾ ਹੈ। ਪਟਿਆਲਾ ਜ਼ਿਲ੍ਹੇ ਦੇ ਰਹਿਣ ਵਾਲੇ ਅਰਸ਼ਦੀਪ ਨੇ ਜੇਈਈ (ਮੇਨਜ਼) ਵਿੱਚ ਸ਼ਾਨਦਾਰ 97.79 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ।

ਪਿਤਾ ਸੁਖਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਅਰਸ਼ਦੀਪ ਦੀ ਜ਼ਿੰਦਗੀ ਬਹੁਤ ਮੁਸ਼ਕਲ ਹੋ ਗਈ। ਉਸਦੀ ਮਾਂ, ਸੁਨੀਤਾ ਰਾਣੀ, ਇੱਕ ਸਥਾਨਕ ਪ੍ਰਾਈਵੇਟ ਸਕੂਲ ਵਿੱਚ ਸਖ਼ਤ ਮਿਹਨਤ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੀ ਹੈ, ਜਿਸਦੀ ਸਾਲਾਨਾ ਆਮਦਨ 1 ਲੱਖ ਰੁਪਏ ਤੋਂ ਘੱਟ ਹੈ। ਬਹੁਤ ਸਾਰੀਆਂ ਆਰਥਿਕ ਤੰਗੀਆਂ ਦੇ ਬਾਵਜੂਦ, ਉਸਨੇ ਅਰਸ਼ਦੀਪ ਵਿੱਚ ਸਿੱਖਿਆ, ਸਖ਼ਤ ਮਿਹਨਤ ਅਤੇ ਕਦੇ ਹਾਰ ਨਾ ਮੰਨਣ ਦੀ ਭਾਵਨਾ ਪੈਦਾ ਕੀਤੀ।

Read More: ਨੈਸ਼ਨਲ ਟੈਸਟਿੰਗ ਏਜੰਸੀ ਨੇ Session 2 ਦਾ ਨਤੀਜਾ ਕੀਤਾ ਘੋਸ਼ਿਤ, ਜਾਣੋ ਟਾਪਰਾਂ ਦੀ ਸੂਚੀ

Scroll to Top