Home Guard

ਪੰਜਾਬ ਸਰਕਾਰ ਸਰਹੱਦ ‘ਤੇ ਚੌਕਸੀ ਲਈ 5500 ਹੋਮ ਗਾਰਡ ਜਵਾਨਾਂ ਦੀ ਕਰੇਗੀ ਭਰਤੀ

ਚੰਡੀਗੜ੍ਹ, 24 ਅਪ੍ਰੈਲ 2025: ਪੰਜਾਬ ਕੈਬਿਨਟ ਦੀ ਬੈਠਕ ਦੌਰਾਨ ਪੰਜਾਬ ਸਰਕਾਰ ਨੇ ਸੂਬੇ ‘ਚ 5500 ਕਿਲੋਮੀਟਰ ਤੋਂ ਵੱਧ ਲੰਬੀ ਸਰਹੱਦ ‘ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ​​ਕਰਨ ਲਈ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ‘ਚ 5,500 ਜਵਾਨਾਂ (Home Guards personnel) ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੈਬਿਨਟ ਬੈਠਕ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਗਾਮ ‘ਚ ਹਾਲ ਹੀ ‘ਚ ਹੋਏ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸੂਬੇ ਪ੍ਰਤੀ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਇੱਕ ਪ੍ਰਭਾਵਸ਼ਾਲੀ ਦੂਜੀ ਰੱਖਿਆ ਲਾਈਨ ਸਥਾਪਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਸੁਰੱਖਿਆ ਘੇਰਾ ਵਧਾਉਣ ਲਈ, ਪੰਜਾਬ ਪੁਲਿਸ ਦੇ ਸਰਹੱਦੀ ਵਿੰਗ ਦੇ 5500 ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਬੀ.ਐਸ.ਐਫ ਦੇ ਪਿੱਛੇ ਦੂਜੀ ਸੁਰੱਖਿਆ ਲਾਈਨ ਸਥਾਪਤ ਕਰਨ ਦਾ ਇਹ ਪ੍ਰਸਤਾਵ ਅੰਤਰਰਾਸ਼ਟਰੀ ਸਰਹੱਦ ‘ਤੇ ਬੀ.ਐਸ.ਐਫ ਦੇ ਜਾਲ ਤੋਂ ਬਚ ਨਿਕਲਣ ਵਾਲੇ ਕਿਸੇ ਵੀ ਤੱਤ ਨੂੰ ਫੜਨ ‘ਚ ਮੱਦਦ ਕਰੇਗਾ।

ਉਨ੍ਹਾਂ ਨੇ ਕਿਹਾ ਕਿ ਕੰਮ ਦੀ ਵਿਸ਼ਾਲਤਾ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਤੋਂ ਸਹਾਇਤਾ ਦੀ ਲੋੜ ਪਵੇਗੀ, ਜਿਸ ਲਈ ਉਹ ਛੇਤੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਮਨੁੱਖੀ ਸ਼ਕਤੀ, ਹਿੰਮਤ ਅਤੇ ਸਮਰੱਥਾ ਹੈ ਅਤੇ ਵਾਧੂ ਸਰੋਤਾਂ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ 5500 ਹੋਮ ਗਾਰਡ ਜਵਾਨਾਂ (Home Guards personnel) ਤੋਂ ਇਲਾਵਾ, ਸੂਬੇ ਭਰ ‘ਚ 400 ਤੋਂ ਵੱਧ ਹੋਰ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਨੂੰ ਸੜਕ ਸੁਰੱਖਿਆ ਫੋਰਸ (SSF), ਰਾਜ ਆਫ਼ਤ ਰਾਹਤ ਬਲ (SDRF) ਅਤੇ ਹੋਰ ਬਲਾਂ ‘ਚ ਤਾਇਨਾਤ ਕੀਤਾ ਜਾਵੇਗਾ।

Read More: CM ਭਗਵੰਤ ਮਾਨ ਵੱਲੋਂ ਸੂਬੇ ‘ਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ

Scroll to Top