ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਪਣੇ ਅਹੁਦੇ ਤੋਂ ਦੇਣਾ ਚਾਹੀਦਾ ਅਸਤੀਫਾ : ਕੁਲਤਾਰ ਸਿੰਘ ਸੰਧਵਾਂ

26 ਅਪ੍ਰੈਲ 2025: ਪੰਜਾਬ ਵਿਧਾਨ ਸਭਾ (punjab vidhan sabh) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਈ ਅੱਤਵਾਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਅਤੇ ਇਸ ਘਟਨਾ ਲਈ ਕੇਂਦਰ ਸਰਕਾਰ (center goverment) ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਹ ਘਟਨਾ ਸੁਰੱਖਿਆ ਪ੍ਰਬੰਧਾਂ ਵਿੱਚ ਘੋਰ ਲਾਪਰਵਾਹੀ ਕਾਰਨ ਵਾਪਰੀ ਹੈ।

ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ (jammu kashmir) ਵਿੱਚ ਹਥਿਆਰਬੰਦ ਬਲਾਂ ਦੀ ਤਾਇਨਾਤੀ ਦੇ ਬਾਵਜੂਦ, ਉਸ ਜਗ੍ਹਾ ‘ਤੇ ਸੁਰੱਖਿਆ ਕਿਉਂ ਨਹੀਂ ਸੀ ਜਿੱਥੇ ਹਰ ਰੋਜ਼ ਹਜ਼ਾਰਾਂ ਸੈਲਾਨੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਲਾਪਰਵਾਹੀ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਟਕਰਾਅ ਪੈਦਾ ਕਰਨ ਵਾਲੀਆਂ ਅਜਿਹੀਆਂ ਘਟਨਾਵਾਂ ਪ੍ਰਤੀ ਸਾਵਧਾਨ ਰਹਿਣ ਦੀ ਲੋੜ ਹੈ – ਵਿਧਾਨ ਸਭਾ ਸਪੀਕਰ

ਸਪੀਕਰ ਸੰਧਵਾਂ ਨੇ ਇਸ ਮੁੱਦੇ ਨੂੰ ਹਿੰਦੂਆਂ ਅਤੇ ਮੁਸਲਮਾਨਾਂ (muslmans) ਨਾਲ ਜੋੜਨ ਲਈ ਰਾਸ਼ਟਰੀ ਮੀਡੀਆ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਉਹ ਦੇਸ਼ ਵਿੱਚ ਧਾਰਮਿਕ ਆਧਾਰ ‘ਤੇ ਹਿੰਸਾ ਵਧਾਉਣ ਲਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ, ਜਿਸ ਬਾਰੇ ਲੋਕਾਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਤਣਾਅ ਕੋਈ ਨਵੀਂ ਗੱਲ ਨਹੀਂ ਹੈ ਅਤੇ ਅਜਿਹੇ ਮਾਹੌਲ ਵਿੱਚ ਸਾਨੂੰ ਆਪਣੇ ਦੇਸ਼ ਦੇ ਅੰਦਰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ ਅਤੇ ਆਪਸੀ ਭਾਈਚਾਰਾ ਬਣਾਈ ਰੱਖਣਾ ਚਾਹੀਦਾ ਹੈ। ਇਸ ਦੌਰਾਨ ਸਪੀਕਰ ਸੰਧਵਾਂ ਨੇ ਦਸਮੇਸ਼ ਡੈਂਟਲ ਕਾਲਜ, ਫਰੀਦਕੋਟ (faridkot) ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਕੋਟਕਪੂਰਾ ਦੀਆਂ ਵੱਖ-ਵੱਖ ਬਸਤੀਆਂ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।

Read More: ਕੁਲਤਾਰ ਸਿੰਘ ਸੰਧਵਾਂ ਵੱਲੋਂ ਆਸਟਰੇਲੀਆ MP ਕੋਲ ਦੋਵਾਂ ਦੇਸ਼ਾਂ ‘ਚ ਸਿੱਖਿਆ, ਸਿਹਤ ਅਤੇ ਖੇਤੀਬਾੜੀ ‘ਚ ਸਹਿਯੋਗ ਵਕਾਲਤ

Scroll to Top