ਚੰਡੀਗੜ੍ਹ, 27 ਅਪ੍ਰੈਲ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (naib singh saini) ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਕਰਨਾਲ (karnal) ਦੇ ਵਸਨੀਕ ਭਾਰਤੀ ਜਲ ਸੈਨਾ ਦੇ ਲੈਫਟੀਨੈਂਟ 26 ਸਾਲਾ ਵਿਨੈ ਨਰਵਾਲ (Vinay Narwal) ਦੇ ਪਰਿਵਾਰ ਦੇ ਇੱਕ ਮੈਂਬਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਵਾਅਦਾ ਕੀਤਾ ਹੈ ਕਿ ਵਿਨੈ ਨਰਵਾਲ(Vinay Narwal) ਦੇ ਮਾਪੇ ਜਿਸ ਵੀ ਪਰਿਵਾਰਕ ਮੈਂਬਰ ਨੂੰ ਨੌਕਰੀ ‘ਤੇ ਰੱਖਣਾ ਚਾਹੁੰਦੇ ਹਨ, ਉਸਨੂੰ ਸਰਕਾਰੀ ਨੀਤੀ ਅਨੁਸਾਰ ਨੌਕਰੀ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ 22 ਅਪ੍ਰੈਲ 2025 ਨੂੰ ਅੱਤਵਾਦੀਆਂ ਨੇ ਪਹਿਲਗਾਮ ਵਿੱਚ ਨਿਹੱਥੇ ਸੈਲਾਨੀਆਂ ‘ਤੇ ਹਮਲਾ ਕੀਤਾ ਸੀ, ਜਿਸ ਵਿੱਚ ਵਿਨੈ ਨਰਵਾਲ (Vinay Narwal) ਮਾਰਿਆ ਗਿਆ ਸੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਤਵਾਦੀਆਂ ਦੇ ਇਸ ਕਾਇਰਾਨਾ ਕਾਰੇ ਦੀ ਸਖ਼ਤ ਨਿੰਦਾ ਕੀਤੀ ਹੈ।
Read More:ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ