Jagjit Singh Dallewal

ਕਿਸਾਨਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖੀ ਚਿੱਠੀ, ਮੀਟਿੰਗ ‘ਚ ਨਹੀਂ ਹੋਣਗੇ ਸ਼ਾਮਲ

28 ਅਪ੍ਰੈਲ 2025: ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ (shivraj singh chauhan) ਚੌਹਾਨ ਨੂੰ ਇੱਕ ਪੱਤਰ ਲਿਖ ਕੇ ਸਪੱਸ਼ਟ ਕੀਤਾ ਹੈ ਕਿ ਉਹ 4 ਮਈ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ (jagjit singh dallewal) ਨੇ ਕਿਹਾ ਹੈ ਕਿ ਜੇਕਰ ਪੰਜਾਬ ਦੇ ਮੰਤਰੀ ਮੀਟਿੰਗ ਵਿੱਚ ਸ਼ਾਮਲ ਹੋਏ ਤਾਂ ਉਹ ਇਸਦਾ ਬਾਈਕਾਟ ਕਰਨਗੇ।

ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਦੋਵੇਂ ਸਮੂਹ ਮੰਨਦੇ ਹਨ ਕਿ ਖੇਤੀਬਾੜੀ ਅਤੇ ਕਿਸਾਨਾਂ ਦੇ ਮੁੱਦਿਆਂ ਦਾ ਹੱਲ ਗੱਲਬਾਤ ਰਾਹੀਂ ਹੀ ਸੰਭਵ ਹੈ। ਕਿਸਾਨ ਹਮੇਸ਼ਾ ਗੱਲ ਕਰਨ ਲਈ ਤਿਆਰ ਰਹਿੰਦੇ ਹਨ। ਕੇਂਦਰ ਨਾਲ ਕਿਸਾਨਾਂ ਦੀ ਆਖਰੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਚੰਗੇ ਮਾਹੌਲ ਵਿੱਚ ਹੋਈ ਸੀ। ਪਰ ਮੀਟਿੰਗ ਤੋਂ ਬਾਅਦ, ਸਰਹੱਦਾਂ ‘ਤੇ ਵਾਪਸ ਆ ਰਹੇ ਕਿਸਾਨਾਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।ਇਸ ਤੋਂ ਬਾਅਦ, ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਕਾਰਵਾਈ ਕਰਕੇ, ਮੋਰਚਿਆਂ ਨੂੰ ਖਤਮ ਕਰ ਦਿੱਤਾ ਗਿਆ।

ਪੱਤਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਅਜਿਹਾ ਕਰਕੇ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਆਤਮ-ਸਨਮਾਨ ਨੂੰ ਠੇਸ ਪਹੁੰਚਾ ਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ। ਜਿਸ ਕਾਰਨ ਦੇਸ਼ ਭਰ ਦੇ ਕਿਸਾਨਾਂ ਵਿੱਚ ਗੁੱਸਾ ਹੈ। ਇਸ ਲਈ, ਦੇਸ਼ ਭਰ ਦੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ, ਦੋਵਾਂ ਸੰਗਠਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ 4 ਮਈ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਸ਼ਾਮਲ ਨਾ ਕਰੇ। ਇਸ ਦੇ ਬਾਵਜੂਦ, ਜੇਕਰ ਪੰਜਾਬ ਸਰਕਾਰ ਦੇ ਮੰਤਰੀ ਇਸ ਮੀਟਿੰਗ ਵਿੱਚ ਸ਼ਾਮਲ ਹੁੰਦੇ ਹਨ, ਤਾਂ ਕਿਸਾਨ ਆਗੂ ਇਸ ਵਿੱਚ ਹਿੱਸਾ ਨਹੀਂ ਲੈਣਗੇ। ਕਿਸਾਨਾਂ ਵੱਲੋਂ ਮੀਟਿੰਗ ਦਾ ਪੂਰੀ ਤਰ੍ਹਾਂ ਬਾਈਕਾਟ ਕੀਤਾ ਜਾਵੇਗਾ। ਕਿਸਾਨ ਸੰਗਠਨਾਂ ਨੇ ਇਸ ਬਾਰੇ ਜਲਦੀ ਹੀ ਕੇਂਦਰ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਹੈ।

Read More: ਸ਼ੁਰੀਲੀ ਆਵਾਜ਼ ਦੇ ਜਾਦੂਗਰ ਜਗਜੀਤ ਸਿੰਘ ਦੀ ਅਣਕਹੀ ਕਹਾਣੀ !

Scroll to Top