ਦਿੱਲੀ, 30 ਅਪ੍ਰੈਲ 2025: Union Cabinet Meeting: ਕੇਂਦਰੀ ਮੰਤਰੀ ਮੰਡਲ ਦੀ ਬੈਠਕ ਬੁੱਧਵਾਰ ਨੂੰ ਸਵੇਰੇ 11 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ। ਇਸ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਾਤੀ ਜਨਗਣਨਾ ਕਰਵਾਉਣ ਦਾ ਫੈਸਲਾ ਕੀਤਾ ਹੈ।
22 ਅਪ੍ਰੈਲ ਨੂੰ ਪਹਿਲਗਾਮ ‘ਚ ਹੋਏ ਅੱ.ਤ.ਵਾ.ਦੀ ਹਮਲੇ ਤੋਂ ਬਾਅਦ ਪਹਿਲੀ ਵਾਰ ਕੇਂਦਰੀ ਮੰਤਰੀ ਮੰਡਲ ਦੀ ਬੁੱਧਵਾਰ ਨੂੰ ਬੈਠਕ ਹੋਈ। ਇਹ ਬੈਠਕ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ। ਇਸ ਸਮੇਂ ਦੌਰਾਨ ਮੇਘਾਲਿਆ ਤੋਂ ਅਸਾਮ ਤੱਕ ਇੱਕ ਨਵੇਂ ਕੋਰੀਡੋਰ ਨੂੰ ਮਨਜ਼ੂਰੀ ਦਿੱਤੀ ਗਈ। ਇਸਦੇ ਨਾਲ ਹੀ 166 ਕਿਲੋਮੀਟਰ ਦੇ ਹਾਈਵੇਅ ਲਈ 22,864 ਕਰੋੜ ਰੁਪਏ ਤੋਂ ਵੱਧ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਹੈ।
ਕੇਂਦਰੀ ਮੰਤਰੀ ਮੰਡਲ (Union Cabinet Meeting) ਨੇ ਗੰਨਾ ਕਿਸਾਨਾਂ ਨੂੰ ਇੱਕ ਵੱਡਾ ਤੋਹਫ਼ਾ ਵੀ ਦਿੱਤਾ। ਕੇਂਦਰ ਸਰਕਾਰ ਨੇ ਗੰਨੇ ਦੀ FRP ਵਧਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਗੰਨੇ ਦੀ ਕੀਮਤ ਵਧਾ ਕੇ 355 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਜਾਤੀ ਜਨਗਣਨਾ ਸਬੰਧੀ ਵੀ ਇੱਕ ਵੱਡਾ ਫੈਸਲਾ ਲਿਆ।
ਕੇਂਦਰ ਸਰਕਾਰ ਨੇ ਇਸਨੂੰ ਮੁੱਖ ਜਨਗਣਨਾ ਦੇ ਨਾਲ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਪਿਛਲੇ ਹਫ਼ਤੇ ਕੇਂਦਰੀ ਕੈਬਨਿਟ ਦੀ ਕੋਈ ਬੈਠਕ ਨਹੀਂ ਹੋਈ ਸੀ ਅਤੇ ਸਿਰਫ਼ 23 ਅਪ੍ਰੈਲ ਨੂੰ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਦੀ ਬੈਠਕ ਹੋਈ ਸੀ ਅਤੇ ਅੱ.ਤ.ਵਾ.ਦੀ ਹਮਲੇ ਦੀ ਨਿੰਦਾ ਕੀਤੀ ਗਈ ਸੀ।
Read More: ਰਾਸ਼ਟਰੀ ਸੁਰੱਖਿਆ ਸਲਾਹਕਾਰ ਬੋਰਡ ‘ਚ ਵੱਡਾ ਫੇਰਬਦਲ, ਕੇਂਦਰ ਨੇ ਸਾਬਕਾ ਰਾਅ ਮੁਖੀ ਨੂੰ ਬਣਾਇਆ ਚੇਅਰਮੈਨ