ਚੰਡੀਗ੍ਹੜ, 30 ਅਪ੍ਰੈਲ 2025: ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ‘ਚ ਹੁਣ ਇੱਕ ਨਵਾਂ ਮੋੜ ਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਹੁਣ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਇੱਕ ਪੱਤਰ ਲਿਖਿਆ ਹੈ। ਜਾਣਕਾਰੀ ਮੁਤਾਬਕ ਸੀਐੱਮ ਭਗਵੰਤ ਮਾਨ ਨੇ ਇਸ ਪੱਤਰ ‘ਚ ਲਿਖਿਆ ਹੈ ਕਿ ਉਨ੍ਹਾਂ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਮੁੱਖ ਮੰਤਰੀ ਪੰਜਾਬ ਦਾ ਕਹਿਣਾ ਹੈ ਕਿ ਭਾਜਪਾ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ। ਇਸਦੇ ਨਾਲ ਹੀ ਇਹ ਪੰਜਾਬੀਆਂ ਵਿਰੁੱਧ ਸਾਜ਼ਿਸ਼ ਰਚੀ ਜਾ ਰਹੀ ਹੈ। ਭਾਜਪਾ ਪੰਜਾਬ ਦੇ ਪਾਣੀ ਨੂੰ ਜ਼ਬਰਦਸਤੀ ਲੁੱਟਣਾ ਚਾਹੁੰਦੀ ਹੈ। “ਮੈਂ ਕਿਸੇ ਵੀ ਹਾਲਤ ‘ਚ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਨਹੀਂ ਹੋਣ ਦਿਆਂਗਾ।”
ਦਰਅਸਲ, ਪਿਛਲੇ ਦੋ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਦਾ ਮੁੱਦਾ ਭਖਿਆ ਹੋਇਆ ਹੈ। ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਹਰਿਆਣਾ ਨੇ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਲਈ ਹੈ ਅਤੇ ਹੁਣ ਇਹ ਵਾਧੂ ਪਾਣੀ ਦੀ ਮੰਗ ਕਰ ਰਿਹਾ ਹੈ।
ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਮਾਨਵੀ ਆਧਾਰ ‘ਤੇ ਹਰਿਆਣਾ ਨੂੰ ਅਜੇ ਵੀ ਪਾਣੀ ਦਿੱਤਾ ਜਾ ਰਿਹਾ ਹੈ। ਜਦੋਂ ਕਿ ਹਰਿਆਣਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਉਸ ਨੂੰ ਪਾਣੀ ਦੀ ਸਪਲਾਈ ਘਟਾ ਦਿੱਤੀ ਹੈ। ਪਹਿਲਾਂ ਰੋਜ਼ਾਨਾ ਸਾਢੇ ਅੱਠ ਹਜ਼ਾਰ ਕਿਊਸਿਕ ਪਾਣੀ ਮਿਲਦਾ ਸੀ, ਜਦੋਂ ਕਿ ਹੁਣ ਸਿਰਫ਼ ਚਾਰ ਹਜ਼ਾਰ ਕਿਊਸਿਕ ਪਾਣੀ ਹੀ ਦਿੱਤਾ ਜਾ ਰਿਹਾ ਹੈ। ਇਸ ਪਾਣੀ ਦੇ ਮੁੱਦੇ ‘ਤੇ ਬੀਬੀਐਮਬੀ ਨੇ ਕੇਂਦਰੀ ਬਿਜਲੀ ਮੰਤਰਾਲੇ ਨੂੰ ਇੱਕ ਪੱਤਰ ਲਿਖ ਕੇ ਇਸ ਦਿਸ਼ਾ ‘ਚ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਹੈ |
Read More: ਪੰਜਾਬ ਸਰਕਾਰ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਦਿੱਤੇ ਜਾਣ ਵਾਲੇ ਪਾਣੀ ‘ਚ ਕੀਤੀ ਕਟੌਤੀ