Heat wave

ਮੌਸਮ ਵਿਭਾਗ ਨੇ ਕਰਤਾ ਅਲਰਟ ਜਾਰੀ, ਮੀਂਹ ਪੈਣ ਦੀ ਸੰਭਾਵਨਾ

1 ਮਈ 2025: ਪੰਜਾਬ (punjab) ਦੇ ਲੋਕਾਂ ਨੂੰ ਅੱਜ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਅੱਜ ਪੰਜਾਬ ਭਰ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਲਈ ਪੀਲੇ ਅਤੇ ਸੰਤਰੀ ਅਲਰਟ (orrange alert)  ਜਾਰੀ ਕੀਤੇ ਗਏ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਕੱਲ੍ਹ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘੱਟ ਗਿਆ।

ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਰਹਿੰਦਾ ਹੈ। ਇਸ ਰਿਪੋਰਟ ਦੇ ਅਨੁਸਾਰ, ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ (bathinda) ਵਿੱਚ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਤਾਪਮਾਨ 35.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 37.5 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੀਂਹ ਦੀ ਗੱਲ ਕਰੀਏ ਤਾਂ 24 ਘੰਟਿਆਂ ਵਿੱਚ ਪੰਜਾਬ (punjab) ਦੇ ਕਿਸੇ ਵੀ ਹਿੱਸੇ ਵਿੱਚ ਕੋਈ ਮੀਂਹ ਦਰਜ ਨਹੀਂ ਕੀਤਾ ਗਿਆ। ਭਿਆਨਕ ਗਰਮੀ ਦੇ ਵਿਚਕਾਰ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇ ਪਿੱਛੇ ਤੇਜ਼ ਹਵਾਵਾਂ ਹਨ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਵਾ ਦੀ ਗਤੀ ਲਗਭਗ 15 ਤੋਂ 30 ਕਿਲੋਮੀਟਰ ਦਰਜ ਕੀਤੀ ਜਾ ਰਹੀ ਹੈ।

ਪੰਜਾਬ ਵਿੱਚ ਅੱਜ ਸੰਤਰੀ ਅਲਰਟ

ਮੌਸਮ ਵਿਭਾਗ (weather department) ਵੱਲੋਂ ਜਾਰੀ ਕੀਤੀ ਗਈ ਤਾਜ਼ਾ ਚੇਤਾਵਨੀ ਅਨੁਸਾਰ, 1 ਮਈ ਤੋਂ 4 ਮਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਨਵਾਂਸ਼ਹਿਰ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਰਗੇ ਜ਼ਿਲ੍ਹਿਆਂ ਵਿੱਚ ਪੀਲੇ ਅਤੇ ਸੰਤਰੀ ਅਲਰਟ ਜਾਰੀ ਕੀਤੇ ਗਏ ਹਨ।

ਹਾਲਾਂਕਿ, 3 ਮਈ ਨੂੰ ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਮੌਸਮ ਨਾਲ ਸਬੰਧਤ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ।

Read More: Punjab Weather: ਪੰਜਾਬ ‘ਚ 4 ਦਿਨਾਂ ਲਈ ਹੀਟਵੇਵ ਅਲਰਟ, 2 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

Scroll to Top