1 ਮਈ 2025: ਅੰਮ੍ਰਿਤਸਰ (amritsar) ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਿੰਡ ਭਰੋਪਾਲ ਨੇੜੇ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ (punjab police) ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਦੋ ਹੱਥਗੋਲੇ ਵੀ ਜ਼ਬਤ ਕੀਤੇ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਹੈਂਡ ਗ੍ਰਨੇਡਾਂ (head grnade) ਦੀ ਵਰਤੋਂ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।
ਬੀਐਸਐਫ ਨੂੰ ਖਾਸ ਖੁਫੀਆ ਜਾਣਕਾਰੀ ਮਿਲੀ ਸੀ ਕਿ ਸਰਹੱਦ ਪਾਰ ਤੋਂ ਹਥਿਆਰਾਂ ਦੀ ਇੱਕ ਖੇਪ ਭੇਜੀ ਗਈ ਹੈ। ਸੂਚਨਾ ਮਿਲਦੇ ਹੀ ਬੀਐਸਐਫ ਅਤੇ ਪੰਜਾਬ ਪੁਲਿਸ (punjab police) ਦੀ ਸਾਂਝੀ ਟੀਮ ਨੇ ਭਾਰੋਪਾਲ ਪਿੰਡ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਲੰਬੀ ਤਲਾਸ਼ੀ ਮੁਹਿੰਮ ਦੌਰਾਨ, ਜ਼ਮੀਨ ਵਿੱਚ ਲੁਕਾਏ ਗਏ 2 ਹੈਂਡ ਗ੍ਰਨੇਡ, 3 ਪਿਸਤੌਲ, 6 ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
Read More: BSF ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਹ.ਥਿ.ਆ.ਰਾਂ ਦੀ ਤਸਕਰੀ ਦੀ ਇੱਕ ਵੱਡੀ ਸਾਜ਼ਿਸ਼ ਨੂੰ ਕੀਤਾ ਨਾਕਾਮ