ਚੰਡੀਗੜ੍ਹ, 02 ਮਈ 2025: Weather Alert Today: ਉੱਤਰੀ ਭਾਰਤ ਦੇ ਬੁੱਤ ਸਾਰੇ ਸੂਬਿਆਂ ‘ਚ ਪਿਛਲੇ ਕੁਝ ਦਿਨਾਂ ਤੋਂ ਜਾਰੀ ਅੱਤ ਦੀ ਗਰਮੀ ਤੋਂ ਬਾਅਦ ਮੀਂਹ ਪੈਣ ਨਾਲ ਬਦਲੇ ਮੌਸਮ ਨੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ | ਅਚਾਨਕ ਬਦਲੇ ਮੌਸਮ ਕਾਰਨ ਹੁਣ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਸ਼ੁਰੂ ਹੋਣ ਨਾਲ ਰਾਹਤ ਦੀ ਉਮੀਦ ਹੈ। ਅੱਜ ਯਾਨੀ ਸ਼ੁੱਕਰਵਾਰ ਸਵੇਰੇ ਰਾਸ਼ਟਰੀ ਰਾਜਧਾਨੀ ‘ਚ ਤੇਜ਼ ਮੀਂਹ (Rain Alert) ਦੇ ਨਾਲ ਬਿਜਲੀ ਗਰਜ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੇ ਨਾਲ ਹੀ, ਭਾਰਤੀ ਮੌਸਮ ਵਿਭਾਗ ਨੇ ਅਗਲੇ ਦੋ ਘੰਟਿਆਂ ਦੌਰਾਨ ਦਿੱਲੀ ‘ਚ 70-80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ-ਤੂਫ਼ਾਨ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਵੀ ਕੀਤੀ ਹੈ।
ਇਸ ਦਰਮਿਆਨ ਭਾਰਤੀ ਮੌਸਮ ਵਿਭਾਗ ਨੇ ਪਹਿਲਾਂ ਹੀ ਅਗਲੇ ਕੁਝ ਦਿਨਾਂ ਲਈ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਝਾਰਖੰਡ, ਰਾਜਸਥਾਨ, ਬਿਹਾਰ ਅਤੇ ਕੁਝ ਹੋਰ ਸੂਬਿਆਂ ‘ਚ ਗਰਜ ਅਤੇ ਮੀਂਹ ਦੀ ਸੰਭਾਵਨਾ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ, ਜਿਸ ‘ਚ 4 ਮਈ ਤੱਕ ਦਿੱਲੀ-ਐਨਸੀਆਰ ‘ਚ ਤੇਜ਼ ਤੂਫਾਨ ਅਤੇ ਮੀਂਹ (Rain Alert) ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਕਈ ਇਲਾਕਿਆਂ ‘ਚ ਆਮ ਨਾਲੋਂ ਵੱਧ ਤਾਪਮਾਨ ਅਤੇ ਕਈ ਇਲਾਕਿਆਂ ‘ਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਵੀਰਵਾਰ ਨੂੰ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਕਾਰਨ, ਕਈ ਸੂਬਿਆਂ ਨੂੰ ਤਾਪਮਾਨ ‘ਚ ਗਿਰਾਵਟ ਅਤੇ ਗਰਮ ਹਵਾਵਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ 4 ਮਈ ਤੱਕ ਦਿੱਲੀ, ਨੋਇਡਾ, ਗੁਰੂਗ੍ਰਾਮ, ਫਰੀਦਾਬਾਦ ਅਤੇ ਗਾਜ਼ੀਆਬਾਦ ‘ਚ ਭਾਰੀ ਤੂਫਾਨ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਲੋਕਾਂ ਨੂੰ ਸੁਚੇਤ ਰਹਿਣ ਅਤੇ ਖਰਾਬ ਮੌਸਮ ਦੌਰਾਨ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਦੀ ਭਵਿੱਖਬਾਣੀ ਮੁਤਾਬਕ ਉੱਤਰਾਖੰਡ ‘ਚ 5 ਮਈ ਤੱਕ ਮੌਸਮ ‘ਚ ਬਦਲਾਅ ਕਾਰਨ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਦੂਨ ਸਮੇਤ ਪਹਾੜੀ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਸੂਬੇ ਭਰ ‘ਚ ਬਿਜਲੀ ਡਿੱਗਣ ਦੇ ਨਾਲ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।
Read More: ਮੌਸਮ ਵਿਭਾਗ ਦੀ ਭਵਿੱਖਬਾਣੀ, ਦੇਸ਼ ਦੇ ਕਈਂ ਸੂਬਿਆਂ ਚ ਭਾਰੀ ਮੀਂਹ ਤੇ ਕਈ ਥਾਵਾਂ ‘ਤੇ ਚੱਲੇਗੀ ਹੀਟਵੇਵ