ਚੰਡੀਗੜ੍ਹ/ਸੰਗਰੂਰ, 2 ਮਈ 2025: GT ਬਨਾਮ SRH: ਸਨਰਾਈਜ਼ਰਜ਼ ਹੈਦਰਾਬਾਦ ਦੇ ਕਪਤਾਨ ਪੈਟ ਕਮਿੰਸ ਨੇ ਗੁਜਰਾਤ ਟਾਈਟਨਜ਼ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਗੁਜਰਾਤ ਨੇ ਇਸ ਮੈਚ ਲਈ ਟੀਮ ‘ਚ ਇੱਕ ਬਦਲਾਅ ਕੀਤਾ ਹੈ ਅਤੇ ਕਰੀਮ ਜੰਨਤ ਦੀ ਜਗ੍ਹਾ ਗੇਰਾਲਡ ਕੋਏਟਜ਼ੇ ਨੂੰ ਟੀਮ ‘ਚ ਸ਼ਾਮਲ ਕੀਤਾ ਹੈ।
ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਇੱਕ ਦੂਜੇ ਦੇ ਸਾਹਮਣੇ ਹਨ। ਪਿਛਲੇ ਮੈਚ ‘ਚ ਗੁਜਰਾਤ ਨੇ ਹੈਦਰਾਬਾਦ ਨੂੰ ਉਸਦੇ ਘਰੇਲੂ ਮੈਦਾਨ ‘ਤੇ 7 ਵਿਕਟਾਂ ਨਾਲ ਹਰਾਇਆ ਸੀ। ਇਸ ਦੇ ਨਾਲ ਹੀ, ਹੈਦਰਾਬਾਦ ਅਜੇ ਤੱਕ ਅਹਿਮਦਾਬਾਦ ‘ਚ ਗੁਜਰਾਤ ਵਿਰੁੱਧ ਜਿੱਤ ਪ੍ਰਾਪਤ ਨਹੀਂ ਕਰ ਸਕਿਆ ਹੈ।
ਗੁਜਰਾਤ 12 ਅੰਕਾਂ ਨਾਲ ਅੰਕ ਸੂਚੀ ‘ਚ ਚੌਥੇ ਸਥਾਨ ‘ਤੇ ਹੈ, ਗੁਜਰਾਤ ਨੂੰ ਹੁਣ ਪਲੇਆਫ ਲਈ ਕੁਆਲੀਫਾਈ ਕਰਨ ਲਈ ਸਿਰਫ਼ ਦੋ ਜਿੱਤਾਂ ਦੀ ਲੋੜ ਹੈ। ਇਸ ਦੇ ਨਾਲ ਹੀ ਹੈਦਰਾਬਾਦ 6 ਅੰਕਾਂ ਨਾਲ 9ਵੇਂ ਸਥਾਨ ‘ਤੇ ਪਹੁੰਚ ਗਿਆ ਹੈ, ਇੱਕ ਹੋਰ ਹਾਰ ਨਾਲ ਪਲੇਆਫ ਦੀ ਦੌੜ ਤੋਂ ਬਾਹਰ ਹੋ ਸਕਦਾ ਹੈ। ਅਜਿਹੀ ਸਥਿਤੀ ‘ਚ ਇਨ੍ਹਾਂ ਦੋਵਾਂ ਟੀਮਾਂ ਵਿਚਕਾਰ ਸਖ਼ਤ ਮੁਕਾਬਲਾ ਦੇਖਿਆ ਜਾ ਸਕਦਾ ਹੈ।
Read More: MI ਬਨਾਮ RR Result: ਮੁੰਬਈ ਇੰਡੀਅਨਜ਼ ਨੇ ਰਾਜਸਥਾਨ ਰਾਇਲਜ਼ ਨੂੰ 100 ਦੌੜਾਂ ਨਾਲ ਹਰਾਇਆ