ਪੰਜਾਬ ਮੌਸਮ

Punjab Weather: ਪੰਜਾਬ ‘ਚ ਮੌਸਮ ਦਾ ਬਦਲਿਆ ਮਿਜ਼ਾਜ, ਭਾਰੀ ਮੀਂਹ ਦਾ ਅਲਰਟ

ਚੰਡੀਗੜ੍ਹ, 03 ਮਈ 2025: Punjab Weather Alert: ਪੰਜਾਬ ‘ਚ ਮੌਸਮ ਦਾ ਮਿਜ਼ਾਜ ਹੁਣ ਬਦਲ ਰਿਹਾ ਹੈ। ਬੀਤੀ ਰਾਤ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਮੌਸਮ ‘ਚ ਥੋੜ੍ਹੀ ਜਿਹੀ ਠੰਢਕ ਆਈ ਹੈ, ਜਿਸ ਨਾਲ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਇਸ ਦਰਮਿਆਨ ਮੌਸਮ ਵਿਭਾਗ ਨੇ ਅਗਲੇ 3-4 ਦਿਨਾਂ ਲਈ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤੇ ਹਨ, ਜਿਸ ‘ਚ ਕਈ ਇਲਾਕਿਆਂ ‘ਚ ਬਿਲਜੀ ਗਰਜ ਅਤੇ ਮੀਂਹ ਦੀ ਚੇਤਾਵਨੀ ਦਿੱਤੀ ਹੈ।

ਮੌਸਮ ਵਿਭਾਗ ਮੁਤਾਬਕ 3 ਮਈ ਨੂੰ ਯੈਲੋ ਅਲਰਟ, 4 ਅਤੇ 5 ਮਈ ਨੂੰ ਔਰੇਂਜ ਅਲਰਟ, ਜਦੋਂ ਕਿ 6 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਦਿਨਾਂ ਦੌਰਾਨ ਹਵਾਵਾਂ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਚੱਲਣਗੀਆਂ ਅਤੇ ਨਾਲ-ਨਾਲ ਬਿਜਲੀ ਗਰਜ ਦੀ ਸੰਭਾਵਨਾ ਹੈ।

ਪੰਜਾਬ ਦੇ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਉਮੀਦ ਹੈ। ਹਾਲ ਹੀ ‘ਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਸੀ, ਜਿਸ ਕਾਰਨ ਭਿਆਨਕ ਗਰਮੀ ਵੱਧ ਗਈ ਸੀ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ ‘ਚ ਔਸਤਨ 1.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ ਲਗਭਗ 4.1 ਡਿਗਰੀ ਵੱਧ ਹੈ।

ਪੰਜਾਬ ਦੇ ਬਠਿੰਡਾ’ਚ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਖਾਸ ਕਰਕੇ ਕਿਸਾਨਾਂ ਨੂੰ ਖੇਤਾਂ ‘ਚ ਕੰਮ ਕਰਦੇ ਸਮੇਂ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

Read More: Weather Alert: ਪੰਜਾਬ ਤੇ ਹਰਿਆਣਾ ਸਮੇਤ ਇਨ੍ਹਾਂ ਸੂਬਿਆਂ ‘ਚ ਬਦਲੇਗਾ ਮੌਸਮ, ਭਾਰੀ ਮੀਂਹ ਦੀ ਭਵਿੱਖਬਾਣੀ

Scroll to Top