ਜਲੰਧਰ, 03 ਮਈ 2025: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (MP Charanjit Singh Channi) ਨੇ 2016 ਦੇ ਸਰਜੀਕਲ ਸਟ੍ਰਾਈਕ (surgical strikes) ਅਤੇ ਪਾਕਿਸਤਾਨ ‘ਚ ਬਾਲਾਕੋਟ ਹਵਾਈ ਹਮਲੇ ਨੂੰ ਲੈ ਕੇ ਵਿਵਾਦ ਨੂੰ ਫਿਰ ਤੋਂ ਹਵਾ ਦਿੱਤੀ ਹੈ। ਚਰਨਜੀਤ ਸਿੰਘ ਚੰਨੀ ਨੇ ਫੌਜੀ ਕਾਰਵਾਈ ਮਾਮਲੇ ‘ਤੇ ਸਵਾਲ ਚੁੱਕੇ ਹਨ।
ਦਰਅਸਲ, ਚਰਨਜੀਤ ਸਿੰਘ ਚੰਨੀ (MP Charanjit Singh Channi) ਨੇ ਕਿਹਾ ਕਿ ਅੱਜ ਤੱਕ ਮੈਨੂੰ ਇਹ ਨਹੀਂ ਪਤਾ ਲੱਗ ਸਕਿਆ ਕਿ ਸਰਜੀਕਲ ਸਟ੍ਰਾਈਕ ਕਿੱਥੇ ਹੋਈ, ਉਸ ਸਮੇਂ ਕਿੱਥੇ ਲੋਕ ਮਾਰੇ ਗਏ ਅਤੇ ਪਾਕਿਸਤਾਨ ‘ਚ ਕਿੱਥੇ ਹੋਈ। ਕੀ ਸਾਨੂੰ ਪਤਾ ਨਹੀਂ ਲੱਗੇਗਾ ਕਿ ਸਾਡੇ ਦੇਸ਼ ‘ਤੇ ਬੰ.ਬ ਸੁੱਟਿਆ ਗਿਆ ਹੈ।
ਸੰਸਦ ਮੈਂਬਰ ਚੰਨੀ ਨੇ ਕਿਹਾ ਕਿ ਅਜਿਹਾ ਕੁਝ ਨਹੀਂ ਹੋਇਆ। ਸਰਜੀਕਲ ਸਟ੍ਰਾਈਕ ਕਿਤੇ ਵੀ ਦਿਖਾਈ ਨਹੀਂ ਦਿੱਤੀ। ਕਿਸੇ ਨੂੰ ਪਤਾ ਨਹੀਂ ਲੱਗਾ। ਮੈਂ ਹਮੇਸ਼ਾ ਸਬੂਤ ਮੰਗਿਆ ਹੈ। ਚਰਨਜੀਤ ਚੰਨੀ ਨੇ ਕਿਹਾ ਕਿ ਅਸੀਂ ਉਨ੍ਹਾਂ (ਕੇਂਦਰ ਸਰਕਾਰ) ਤੋਂ ਮੰਗ ਕਰਦੇ ਹਾਂ ਕਿ ਉਹ ਕੁਝ ਕਰਨ। ਲੋਕਾਂ ਨੂੰ ਦੱਸੋ ਕਿ ਉਹ (ਪਹਿਲਗਾਮ ਅੱ.ਤ.ਵਾ.ਦੀ ਹਮਲੇ ਦੇ ਦੋਸ਼ੀ) ਕੌਣ ਹਨ ਅਤੇ ਉਨ੍ਹਾਂ ਨੂੰ ਸਜ਼ਾ ਦਿਓ।
ਇਸ ਦੇ ਨਾਲ ਹੀ ਕਾਂਗਰਸ ਸੰਸਦ ਮੈਂਬਰ ਚੰਨੀ ਦੇ ਬਿਆਨ ਤੋਂ ਬਾਅਦ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਜਵਾਬੀ ਹਮਲਾ ਕੀਤਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਚਰਨਜੀਤ ਸਿੰਘ ਚੰਨੀ ਨੂੰ ਰਾਹੁਲ ਗਾਂਧੀ ਨਾਲ ਪਾਕਿਸਤਾਨ ਜਾਣ ਦੀ ਸਲਾਹ ਦਿੱਤੀ ਹੈ।
Read More: Jalandhar News: ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਲਾਪਤਾ ਦੇ ਲੱਗੇ ਪੋਸਟਰ