India-Pakistan Trade

India-Pakistan: ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਵਪਾਰ ‘ਤੇ ਲਗਾਈ ਪਾਬੰਦੀ

ਨਵੀਂ ਦਿੱਲੀ, 03 ਮਈ 2025: India-Pakistan Trade News: ਭਾਰਤ ਸਰਕਾਰ ਨੇਵੱਡਾ ਫੈਸਲਾ ਕਰਦਿਆਂ ਪਾਕਿਸਤਾਨ ਤੋਂ ਕਿਸੇ ਵੀ ਤਰ੍ਹਾਂ ਦੇ ਸਾਮਾਨ ਦੇ ਸਿੱਧੇ ਜਾਂ ਅਸਿੱਧੇ ਆਯਾਤ ‘ਤੇ ਤੁਰੰਤ ਪਾਬੰਦੀ ਲਗਾਈ ਗਈ ਹੈ। ਭਾਰਤ ਦੇ ਵਣਜ ਮੰਤਰਾਲੇ ਵੱਲੋਂ 2 ਮਈ ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਹ ਫੈਸਲਾ ਰਾਸ਼ਟਰੀ ਸੁਰੱਖਿਆ ਅਤੇ ਜਨਤਕ ਨੀਤੀ ਦੇ ਹਿੱਤ ‘ਚ ਲਿਆ ਗਿਆ ਹੈ। ਇਸ ਪਾਬੰਦੀ ਤੋਂ ਬਾਅਦ ਪਾਕਿਸਤਾਨ ਤੋਂ ਆਉਣ ਵਾਲੇ ਕਿਸੇ ਵੀ ਉਤਪਾਦ ਦੇ ਸਾਰੇ ਆਯਾਤ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ, ਭਾਵੇਂ ਇਹ ਸਿੱਧਾ ਆਯਾਤ ਹੋਵੇ ਜਾਂ ਅਸਿੱਧੇ ਤੌਰ ‘ਤੇ ਕਿਸੇ ਤੀਜੇ ਦੇਸ਼ ਰਾਹੀਂ ਹੋਵੇ।

ਜਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਲਗਾਈ ਇਹ ਪਾਬੰਦੀ ਵਿਦੇਸ਼ ਵਪਾਰ ਨੀਤੀ 2023 ‘ਚ ਇੱਕ ਨਵੀਂ ਵਿਵਸਥਾ ਵਜੋਂ ਸ਼ਾਮਲ ਕੀਤੀ ਗਈ ਹੈ, ਜਿਸ ਬਾਰੇ ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (DGFT) ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਵੀ ਸਥਿਤੀ ‘ਚ ਆਯਾਤ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਤਾਂ ਇਸਦੇ ਲਈ ਭਾਰਤ ਸਰਕਾਰ ਦੀ ਵਿਸ਼ੇਸ਼ ਪ੍ਰਵਾਨਗੀ ਦੀ ਲੋੜ ਹੋਵੇਗੀ।

ਦਰਅਸਲ, ਪਹਿਲਗਾਮ ਹਮਲੇ ਤੋਂ ਬਾਅਦ ਵਧਦੇ ਤਣਾਅ ਨੂੰ ਦੇਖਦਿਆਂ ਭਾਰਤ ਸਰਕਾਰ ਨੇ ਪਹਿਲਾਂ ਹੀ ਪਾਕਿਸਤਾਨ ‘ਤੇ ਆਰਥਿਕ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਕਰ ਲਈਆਂ ਸਨ। ਇਸ ਤੋਂ ਇਲਾਵਾ ਪਾਕਿਸਤਾਨ ਨੂੰ ਵਿੱਤੀ ਐਕਸ਼ਨ ਟਾਸਕ ਫੋਰਸ (FATF) ਦੀ ਗ੍ਰੇ ਸੂਚੀ ‘ਚ ਸ਼ਾਮਲ ਕਰਨ ਦੀਆਂ ਕੋਸ਼ਿਸ਼ਾਂ ਵੀ ਸ਼ੁਰੂ ਹੋ ਚੁੱਕੀਆਂ ਹਨ। FATF ਦੀ ਗ੍ਰੇ ਲਿਸਟ ‘ਚ ਸ਼ਾਮਲ ਹੋਣਾ ਪਾਕਿਸਤਾਨ ਦੀ ਆਰਥਿਕਤਾ ਲਈ ਇੱਕ ਵੱਡਾ ਝਟਕਾ ਹੋਵੇਗਾ।

Read More: Shimla Agreement: ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਿਮਲਾ ਸਮਝੌਤਾ ਕੀ ਹੈ ?

Scroll to Top