Hemophilia patients

ਪਾਣੀ ਮੁੱਦੇ ‘ਤੇ ਹਰਿਆਣਾ ਸਰਕਾਰ ਦੀ ਸਰਬ ਪਾਰਟੀ ਬੈਠਕ ਜਾਰੀ, ਇਨ੍ਹਾਂ ਆਗੂਆਂ ਨੇ ਲਿਆ ਹਿੱਸਾ

ਚੰਡੀਗੜ੍ਹ, 03 ਮਈ 2025: ਪੰਜਾਬ ਸਰਕਾਰ ਵੱਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਦੇ ਮਾਮਲੇ ‘ਚ ਚੰਡੀਗੜ੍ਹ ‘ਚ ਹਰਿਆਣਾ ਸਰਕਾਰ (Haryana government ) ਦੀ ਸਰਬ ਪਾਰਟੀ ਬੈਠਕ ਚੱਲ ਰਹੀ ਹੈ। ਹਰਿਆਣਾ ਇਸ ਬੈਠਕ ਦੀ ਪ੍ਰਧਾਨਗੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰ ਰਹੇ ਹਨ। ਬੈਠਕ ‘ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸਿੰਚਾਈ ਮੰਤਰੀ ਸ਼ਰੂਤੀ ਚੌਧਰੀ, ਇਨੈਲੋ ਦੇ ਸੂਬਾ ਪ੍ਰਧਾਨ ਰਾਮਪਾਲ ਮਾਜਰਾ, ਜੇਜੇਪੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ‘ਆਪ’ ਦੇ ਸੂਬਾ ਪ੍ਰਧਾਨ ਸੁਸ਼ੀਲ ਗੁਪਤਾ ਵੀ ਮੌਜੂਦ ਹਨ।

ਦੂਜੇ ਪਾਸੇ ਹਰਿਆਣਾ ਦੇ ਵਕੀਲ ਰਵਿੰਦਰ ਸਿੰਘ ਢੁਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਨੰਗਲ ਦੇ ਭਾਖੜਾ ਡੈਮ ਤੋਂ ਪੁਲਿਸ ਨੂੰ ਹਟਾਉਣ ਦੀ ਮੰਗ ਕੀਤੀ ਹੈ। ਵਕੀਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਅਤੇ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਹੈ।

ਇਸ ਦੌਰਾਨ ਹਰਿਆਣਾ ਸਰਕਾਰ (Haryana government) ਨੇ ਸੁਪਰੀਮ ਕੋਰਟ ਜਾਣ ਦਾ ਐਲਾਨ ਕੀਤਾ ਹੈ। ਇਸ ਲਈ ਦਿੱਲੀ ਦੇ ਅਧਿਕਾਰੀਆਂ ਵੱਲੋਂ ਇੱਕ ਖਰੜਾ ਤਿਆਰ ਕੀਤਾ ਜਾ ਰਿਹਾ ਹੈ। ਪਟੀਸ਼ਨ ਅੱਜ ਦਾਇਰ ਕੀਤੇ ਜਾਣ ਦੀ ਉਮੀਦ ਹੈ। ਇਸਦੇ ਨਾਲ ਹੀ ਬੀਬੀਐਮਬੀ ਵੀ ਸ਼ਾਮ 5 ਵਜੇ ਚੰਡੀਗੜ੍ਹ ‘ਚ ਹਰਿਆਣਾ, ਪੰਜਾਬ, ਹਿਮਾਚਲ ਅਤੇ ਰਾਜਸਥਾਨ ਦੇ ਅਧਿਕਾਰੀਆਂ ਨਾਲ ਇੱਕ ਬੈਠਕ ਕਰਨ ਜਾ ਰਿਹਾ ਹੈ।

Read More: ਹਰਿਆਣਾ ਵੀ ਪੰਜਾਬ ਦਾ ਹੀ ਇੱਕ ਹਿੱਸਾ, ਪਾਣੀ ਦੇ ਮੁੱਦੇ ‘ਤੇ ਰਾਜਨੀਤੀ ਨਾ ਹੋਵੇ: CM ਨਾਇਬ ਸਿੰਘ ਸੈਣੀ

Scroll to Top