ਚੰਡੀਗੜ੍ਹ, 03 ਮਈ 2025: ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ‘ਚ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਸਵੈ-ਨਿਰਭਰ ਬਣਾਉਣ ਦੇ ਮਕਸਦ ਨਾਲ ਸਾਲ 2024-25 ਦੌਰਾਨ 7 ਕਰੋੜ ਰੁਪਏ ਦੇ ਕਰਜ਼ੇ (loans) ਜਾਰੀ ਕੀਤੇ ਹਨ।
ਇਸ ਸੰਬੰਧੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਤੱਕ 248 ਲਾਭਪਾਤਰੀਆਂ ਨੂੰ ਬੈਂਕਫਿੰਕੋ ਵੱਲੋਂ ਵੱਖ-ਵੱਖ ਸਕੀਮਾਂ ਰਾਹੀਂ ਕਰਜ਼ੇ ਦਿੱਤੇ ਕੀਤੇ ਜਾ ਚੁੱਕੇ ਹਨ, ਜਿਸ ਰਾਹੀਂ ਉਹ ਆਪਣਾ ਰੁਜ਼ਗਾਰ ਜਾਂ ਕਾਰੋਬਾਰ ਸ਼ੁਰੂ ਕਰਕੇ ਆਪਣੀ ਪਰਿਵਾਰਕ ਆਮਦਨ ਵਧਾ ਰਹੇ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ 18 ਤੋਂ 55 ਸਾਲ ਦੀ ਉਮਰ ਦਾ ਕੋਈ ਵੀ ਵਿਅਕਤੀ ਜਿਸਦੀ ਸਾਲਾਨਾ ਆਮਦਨ 3 ਲੱਖ ਰੁਪਏ ਤੱਕ ਹੈ, ਸਵੈ-ਰੁਜ਼ਗਾਰ, ਉੱਚ ਸਿੱਖਿਆ ਜਾਂ ਹੋਰ ਜ਼ਰੂਰਤਾਂ ਲਈ ਕਰਜ਼ਾ ਲੈ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਪਛੜੇ ਅਤੇ ਘੱਟ ਗਿਣਤੀ ਵਰਗਾਂ ਦੀ ਤਰੱਕੀ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ |
ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਲੋੜਵੰਦ ਵਿਅਕਤੀ ਪਛੜੇ ਜਾਂ ਘੱਟ ਗਿਣਤੀ ਵਰਗ ਨਾਲ ਸਬੰਧਤ ਹੈ ਅਤੇ ਇਸ ਯੋਜਨਾ ਦਾ ਲਾਭ ਲੈਣਾ ਚਾਹੁੰਦਾ ਹੈ, ਤਾਂ ਉਸਨੂੰ ਆਪਣੇ ਨੇੜਲੇ ਸਮਾਜਿਕ ਨਿਆਂ ਵਿਭਾਗ ਜਾਂ ਬੈਂਕਫਿੰਕੋ ਦਫ਼ਤਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ www.backfinco.punjab.gov.in ‘ਤੇ ਵੀ ਜਾ ਸਕਦੇ ਹੋ।