4 ਮਈ 2025: ਆਈਪੀਐਲ-2025 ਵਿੱਚ ਅੱਜ ਦੋ ਮੈਚ (match) ਖੇਡੇ ਜਾਣਗੇ। ਦਿਨ ਦਾ ਪਹਿਲਾ ਮੈਚ ਕੋਲਕਾਤਾ ਨਾਈਟ (Kolkata Knight Riders and Rajasthan Royals) ਰਾਈਡਰਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਕੇਕੇਆਰ ਦੇ ਘਰੇਲੂ ਮੈਦਾਨ ਈਡਨ ਗਾਰਡਨ ਵਿਖੇ ਭਾਰਤੀ ਸਮੇਂ ਅਨੁਸਾਰ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।
ਇਸ ਸੀਜ਼ਨ ਵਿੱਚ ਇਹ ਦੂਜਾ ਮੌਕਾ ਹੋਵੇਗਾ ਜਦੋਂ ਦੋਵੇਂ ਟੀਮਾਂ (teams) ਇੱਕ ਦੂਜੇ ਦੇ ਸਾਹਮਣੇ ਹੋਣਗੀਆਂ। ਪਿਛਲੇ ਮੈਚ ਵਿੱਚ, ਕੋਲਕਾਤਾ ਨੇ ਰਾਜਸਥਾਨ ਨੂੰ ਉਸਦੇ ਘਰੇਲੂ ਮੈਦਾਨ ਵਿੱਚ 8 ਵਿਕਟਾਂ ਨਾਲ ਹਰਾਇਆ। ਰਾਜਸਥਾਨ ਰਾਇਲਜ਼ ਦੇ 11 ਮੈਚਾਂ ਵਿੱਚੋਂ ਤਿੰਨ ਜਿੱਤਾਂ ਨਾਲ 6 ਅੰਕ ਹਨ। ਇਸ ਦੇ ਨਾਲ ਹੀ ਕੋਲਕਾਤਾ 10 ਮੈਚਾਂ (matchs) ਵਿੱਚ 9 ਅੰਕਾਂ ਨਾਲ ਸੱਤਵੇਂ ਸਥਾਨ ‘ਤੇ ਹੈ।
ਇਸ ਦੇ ਨਾਲ ਹੀ, ਦਿਨ ਦੇ ਦੂਜੇ ਮੈਚ ਵਿੱਚ, ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਇੱਕ ਦੂਜੇ ਦਾ ਸਾਹਮਣਾ ਕਰਨਗੇ। ਇਹ ਮੈਚ ਧਰਮਸ਼ਾਲਾ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।
ਮੈਚ ਵੇਰਵੇ, 53ਵਾਂ ਮੈਚ
ਕੋਲਕਾਤਾ ਨਾਈਟ ਰਾਈਡਰਜ਼ ਬਨਾਮ ਰਾਇਲ ਚੈਲੇਂਜਰਜ਼ ਬੰਗਲੌਰ
ਮਿਤੀ- 4 ਮਈ
ਸਟੇਡੀਅਮ- ਈਡਨ ਗਾਰਡਨ ਸਟੇਡੀਅਮ, ਕੋਲਕਾਤਾ
ਸਮਾਂ: ਟਾਸ – ਦੁਪਹਿਰ 3:00 ਵਜੇ, ਮੈਚ ਸ਼ੁਰੂ – ਦੁਪਹਿਰ 3:30 ਵਜੇ
Read More: RCB ਬਨਾਮ CSK: ਰਾਇਲ ਚੈਲੇਂਜਰਜ਼ ਬੰਗਲੌਰ ਨੇ ਚੇਨਈ ਸੁਪਰ ਕਿੰਗਜ਼ ਨੂੰ ਦੋ ਦੌੜਾਂ ਨਾਲ ਹਰਾਇਆ