Punjab Vidhan Sabha

ਪੰਜਾਬ ਵਿਧਾਨ ਸਭਾ ‘ਚ ਹਰਿਆਣਾ ਨੂੰ ਪਾਣੀ ਨਾ ਦੇਣ ਦਾ ਪ੍ਰਸਤਾਵ ਪਾਸ, BJP ਖ਼ਿਲਾਫ ਲਿਆਂਦਾ ਜਾਵੇਗਾ ਨਿੰਦਾ ਮਤਾ

ਚੰਡੀਗੜ੍ਹ, 05 ਮਈ 2025: ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਵਿਚਾਲੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਇਆ। ਸ਼ੈਸਨ ਸ਼ੁਰੂ ਹੋਣ ਤੋਂ ਪਹਿਲਾਂ 22 ਅਪ੍ਰੈਲ ਨੂੰ ਪਹਿਲਗਾਮ ਅੱ.ਤ.ਵਾ.ਦੀ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਸਦਨ ਨੂੰ ਇੱਕ ਘੰਟੇ ਲਈ ਯਾਨੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਹੁਣ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋ ਗਈ ਹੈ।

ਇਸ ਦੌਰਾਨ ਹਰਿਆਣਾ ਨੂੰ ਪਾਣੀ ਨਾ ਦੇਣ ਦਾ ਪ੍ਰਸਤਾਵ ਸਦਨ ‘ਚ ਪਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਅਤੇ ਭਾਜਪਾ ਵਿਰੁੱਧ ਨਿੰਦਾ ਮਤਾ ਲਿਆਂਦਾ ਜਾਵੇਗਾ।

ਵਿਧਾਨ ਸਭਾ ਪਹੁੰਚੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਡੇ ਕੋਲ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਕੋਈ ਸਖ਼ਤ ਫੈਸਲਾ ਲਿਆ ਜਾਵੇ ਤਾਂ ਜੋ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰ ਸਕੀਏ |

ਦੂਜੇ ਪਾਸੇ ਪੰਜਾਬ ਦੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਜੇਕਰ ਬੀਬੀਐਮਬੀ ਨਿਯਮਾਂ ਮੁਤਾਬਕ ਬੈਠਕ ਬੁਲਾਉਂਦਾ ਹੈ ਤਾਂ ਅਸੀਂ ਜਾਵਾਂਗੇ। ਅਸੀਂ ਪਹਿਲੇ ਦਿਨ ਤੋਂ ਹੀ ਡੈਮ ਸੁਰੱਖਿਆ ਐਕਟ ਦੇ ਵਿਰੁੱਧ ਹਾਂ, ਅਸੀਂ ਇਸ ਮਾਮਲੇ ਦੇ ਹਰ ਪਹਿਲੂ ‘ਤੇ ਵਿਚਾਰ ਕਰਾਂਗੇ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇਹ ਗਲਤ ਕਦਮ ਚੁੱਕਿਆ ਹੈ। ਇਹ ਉਸੇ ਤਰ੍ਹਾਂ ਦਾ ਕਾਨੂੰਨ ਹੈ ਜਿਸ ‘ਚ ਪੰਜਾਬ ਦਾ ਪਾਣੀ ਜ਼ਬਰਦਸਤੀ ਹਰਿਆਣਾ ਨੂੰ ਦੇਣ ਲਈ ਕਿਹਾ ਜਾ ਰਿਹਾ ਹੈ। ਹਰਿਆਣਾ ਦੇ ਆਗੂ ਆਪਣੀ ਰਾਜਨੀਤੀ ਕਰ ਰਹੇ ਹਨ।

Read More: Punjab Vidhan Sabha Session: ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਦਾ

Scroll to Top