ਚੰਡੀਗੜ੍ਹ, 05 ਮਈ 2025: ਪੰਜਾਬ ਅਤੇ ਹਰਿਆਣਾ ਵਿਚਾਲੇ ਭਾਖੜਾ ਨਹਿਰ ਦੇ ਪਾਣੀ ਦੇ ਮੁੱਦੇ ‘ਤੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੱਲ ਰਿਹਾ ਹੈ। ਹਰਿਆਣਾ ਨੂੰ ਪਾਣੀ ਨਾ ਦੇਣ ਦਾ ਪ੍ਰਸਤਾਵ ਸਦਨ ‘ਚ ਪਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਅਤੇ ਭਾਜਪਾ ਵਿਰੁੱਧ ਨਿੰਦਾ ਮਤਾ ਲਿਆਂਦਾ ਜਾਵੇਗਾ।
ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਅਸੀਂ ਇਹ ਪਾਣੀ ਮੁਹੱਈਆ ਕਰਵਾ ਰਹੇ ਹਾਂ ਪਰ ਭਵਿੱਖ ‘ਚ ਇਹ ਵੀ ਨਹੀਂ ਮਿਲੇਗਾ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਜਵਾਬ ਦਿੱਤਾ ਕਿ ਪਾਣੀ ਦੀ ਇੱਕ ਵੀ ਬੂੰਦ ਪਾਕਿਸਤਾਨ ਨਹੀਂ ਜਾ ਰਹੀ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਾਊਦੀ ਅਰਬ ‘ਚ ਜਿਨ੍ਹਾਂ ਮੋਟਰਾਂ ਤੋਂ ਤੇਲ ਕੱਢਿਆ ਜਾਂਦਾ ਹੈ। ਅਸੀਂ ਇਸੇ ਤਰ੍ਹਾਂ ਦੀਆਂ ਮੋਟਰਾਂ ਦੀ ਵਰਤੋਂ ਕਰਕੇ ਪਾਣੀ ਕੱਢ ਰਹੇ ਹਾਂ। ਹੁਣ ਹੇਠੋਂ ਗਰਮ ਪਾਣੀ ਆ ਰਿਹਾ ਹੈ। ਜਦੋਂ ਸਾਡੀ ਸਰਕਾਰ ਨੇ ਸਹੁੰ ਚੁੱਕੀ ਸੀ, ਉਸ ਸਮੇਂ 22% ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਹੁਣ 60% ਤੋਂ ਵੱਧ ਖੇਤਰ ‘ਚ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ। ਅਸੀਂ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੇ ਨਤੀਜੇ ਭੁਗਤ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਸੁਪਰੀਮ ਕੋਰਟ ਤੱਕ ਪਹੁੰਚ ਕਰਾਂਗੇ |
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕਿਸੇ ਦੇ ਹੱਕ ਨਹੀਂ ਮਾਰ ਰਹੇ। ਪੰਜਾਬ ਨੇ 2015 ਤੋਂ 2025 ਤੱਕ ਦੇ ਪਾਣੀ ਦੀ ਵਰਤੋਂ ਦੇ ਅੰਕੜੇ ਦਿੱਤੇ ਹਨ। ਸਾਡੀਆਂ ਇਨ੍ਹਾਂ ਹੀ ਗੱਲਾਂ ਨੇ ਉਨ੍ਹਾਂ ਦੀਆਂ ਆਦਤਾਂ ਵਿਗਾੜ ਦਿੱਤੀਆਂ ਹਨ। ਹਰਿਆਣਾ ਨੇ ਹਮੇਸ਼ਾ ਨਿਰਧਾਰਤ ਸੀਮਾ ਤੋਂ ਵੱਧ ਪਾਣੀ ਦੀ ਵਰਤੋਂ ਕੀਤੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਪਿਛਲੇ 6 ਮਹੀਨਿਆਂ ‘ਚ ਹਰਿਆਣਾ ਨੂੰ 6 ਪੱਤਰ ਲਿਖੇ ਅਤੇ ਉਨ੍ਹਾਂ ਨੂੰ ਪਾਣੀ ਲਈ ਯਾਦ ਦਿਵਾਇਆ, ਪਰ ਉਨ੍ਹਾਂ ਨੇ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਪੌਂਗ ਡੈਮ ‘ਚ 33 ਫੁੱਟ ਪਾਣੀ ਘੱਟ ਹੈ, ਇਹੀ ਸਥਿਤੀ ਬਾਕੀ 2 ਡੈਮਾਂ ਦੀ ਵੀ ਹੈ। ਉਨ੍ਹਾਂ ਕਿਹਾ ਫਿਰ ਵੀ ਮਨੁੱਖਤਾ ਦੇ ਆਧਾਰ ‘ਤੇ 4 ਹਜ਼ਾਰ ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ, ਪਰ ਧੰਨਵਾਦਤਾਂ ਕਿ ਕਰਨਾ ਸੀ
ਬੀਬੀਐਮਬੀ ਚੇਅਰਮੈਨ ਨੂੰ ਰਾਤੋ-ਰਾਤ ਬਦਲ ਦਿੱਤਾ ਗਿਆ ਅਤੇ ਪਾਣੀ ਖੋਹ ਲਿਆ ਗਿਆ। ਉਨ੍ਹਾਂ ਕਿਹਾ ਕਿ ਬੀਬੀਐਮਬੀ ਦੀ ਮੀਟਿੰਗ ‘ਚ ਹਰਿਆਣਾ ਅਤੇ ਰਾਜਸਥਾਨ ਨੇ ਪੰਜਾਬ ਦੇ ਵਿਰੁੱਧ ਵੋਟ ਦਿੱਤੀ, ਪਰ ਪੰਜਾਬ ਨੇ ਕਿਨਾਰਾ ਕਰ ਲਿਆ। ਇਸ ਦੌਰਾਨ ਹਿਮਾਚਲ ਸਰਕਾਰ ਚੁੱਪ ਰਹੀ। ਚੁੱਪ ਰਹਿਣਾ ਵੀ ਕਿਸੇ ਅਪਰਾਧ ‘ਚ ਸ਼ਾਮਲ ਹੋਣ ਵਾਂਗ ਹੈ।
ਉਨ੍ਹਾਂ ਕਿਹਾ ਕਿ ਬੀਬੀਐਮਬੀ (BBMB) ਰਾਵੀ, ਸਤਲੁਜ, ਬਿਆਸ ਅਤੇ ਭਾਖੜਾ ਨਾਲ ਸਬੰਧਤ ਹੈ। ਇਸ ‘ਚ ਹਰਿਆਣਾ ਅਤੇ ਰਾਜਸਥਾਨ ਦਾ ਹਿੱਸਾ ਹੈ, ਪਰ ਇਨ੍ਹਾਂ ਦੋਵਾਂ ‘ਚੋਂ ਕਿਹੜਾ ਹਿੱਸਾ ਪੰਜਾਬ ਨਾਲ ਲੱਗਦਾ ਹੈ। ਉਨ੍ਹਾਂ ਨੇ ਬੀਬੀਐਮਬੀ ਇੱਕ ਚਿੱਟਾ ਹਾਥੀ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਇਸਦਾ ਸਾਰਾ ਖਰਚਾ ਚੁੱਕਦਾ ਹੈ। ਇਸਦੇ ਨਾਲ ਹੀ ਹਰਿਆਣਾ ਅਤੇ ਰਾਜਸਥਾਨ ਤੋਂ ਅਧਿਕਾਰੀ ਉੱਥੇ ਆਉਂਦੇ ਹਨ। ਪੰਜਾਬ ਉਨ੍ਹਾਂ ਦੀ ਤਨਖਾਹ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ‘ਚ ਬੀਬੀਐਮਬੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ।
Read More: ਪੰਜਾਬ ਵਿਧਾਨ ਸਭਾ ‘ਚ ਹਰਿਆਣਾ ਨੂੰ ਪਾਣੀ ਨਾ ਦੇਣ ਦਾ ਪ੍ਰਸਤਾਵ ਪਾਸ, BJP ਖ਼ਿਲਾਫ ਲਿਆਂਦਾ ਜਾਵੇਗਾ ਨਿੰਦਾ ਮਤਾ