Operation Sindoor : ਪੰਜਾਬ ਤੋਂ ਬਾਅਦ ਹੁਣ ਹਰਿਆਣਾ ਨੇ ਵੀ ਚੁੱਕਿਆ ਅਹਿਮ ਕਦਮ, ਅੰਬਾਲਾ ‘ਚ ਹੋ ਰਹੀ ਚੈਕਿੰਗ

7  ਮਈ 2025: ਭਾਰਤ ਨੇ ਪਹਿਲਗਾਮ (pahalgam attck) ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਸਵੇਰੇ 1.05 ਵਜੇ ਤੋਂ 1.30 ਵਜੇ ਤੱਕ ਪਾਕਿਸਤਾਨ ‘ਤੇ ‘ਆਪ੍ਰੇਸ਼ਨ ਸਿੰਦੂਰ’ (Operation Sindoor) ਨਾਮਕ ਹਵਾਈ ਹਮਲਾ ਕੀਤਾ। ਇਸ ਸਮੇਂ ਦੌਰਾਨ, 9 ਥਾਵਾਂ ‘ਤੇ 100 ਤੋਂ ਵੱਧ ਅੱਤਵਾਦੀ ਮਾਰੇ ਗਏ।

ਇਸ ਹਮਲੇ ਤੋਂ ਬਾਅਦ ਹਰਿਆਣਾ, ਪੰਜਾਬ, (haryana, himachal) ਹਿਮਾਚਲ ਅਤੇ ਚੰਡੀਗੜ੍ਹ ਵਿੱਚ ਹਾਈ ਅਲਰਟ ਹੈ। ਹਰਿਆਣਾ ਦੇ ਅੰਬਾਲਾ ਵਿੱਚ ਹਾਈ ਅਲਰਟ ਨੂੰ ਦੇਖਦੇ ਹੋਏ, ਡਰੋਨ ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਦੀ ਟੀਮ ਅੰਬਾਲਾ ਛਾਉਣੀ ਵਿੱਚ ਲਗਾਤਾਰ ਚੈਕਿੰਗ ਕਰ ਰਹੀ ਹੈ। ਹਰਿਆਣਾ ਕਾਂਗਰਸ ਨੇ ਸੰਵਿਧਾਨ ਬਚਾਓ ਰੈਲੀ ਤਹਿਤ ਆਯੋਜਿਤ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ – ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਅਗਲੇ ਹੁਕਮਾਂ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਭਾਰਤ ਅਤੇ ਪਾਕਿਸਤਾਨ ਵਿਚਕਾਰ ਬਣਿਆ ਕਰਤਾਰਪੁਰ ਲਾਂਘਾ ਵੀ ਹਵਾਈ ਹਮਲੇ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਵਾਂਸ਼ਹਿਰ ਅਤੇ ਜਲੰਧਰ ਦਾ ਦੌਰਾ ਰੱਦ ਕਰ ਦਿੱਤਾ ਹੈ।

ਅੰਮ੍ਰਿਤਸਰ ਹਵਾਈ ਅੱਡੇ ਦੀਆਂ ਸਾਰੀਆਂ 22 ਉਡਾਣਾਂ 10 ਮਈ ਸ਼ਾਮ 5.30 ਵਜੇ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੋਕ ਦਿੱਤੀਆਂ ਗਈਆਂ ਹਨ।

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਵੀ ਅੱਜ ਆਪਣਾ ਦੌਰਾ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਸ਼ਿਮਲਾ ਵਿੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਬੁਲਾਈ ਹੈ। ਇੱਥੇ ਸੈਰ-ਸਪਾਟਾ ਸਥਾਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

Read More: Operation Sindoor : ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ ਸੱਦੀ ਐਮਰਜੈਂਸੀ ਕੈਬਨਿਟ ਮੀਟਿੰਗ

Scroll to Top