ਦਿੱਲੀ, 8 ਮਈ 2025: ਸੁਪਰੀਮ ਕੋਰਟ (Supreme Court) ਨੇ ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਰਕਾਰਾਂ ਨੂੰ ਝਾੜ ਪਾਈ ਹੈ। ਸੁਪਰੀਮ ਕੋਰਟ ਨੇ ਸੂਬਿਆਂ ਨੂੰ ਪ੍ਰਦੂਸ਼ਣ ਕੰਟਰੋਲ ਬੋਰਡਾਂ ‘ਚ ਖਾਲੀ ਅਸਾਮੀਆਂ ਸੰਬੰਧੀ ਮੁੱਦੇ ‘ਤੇ ਝਾੜ ਪਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਪ੍ਰਦੂਸ਼ਣ ਕੰਟਰੋਲ ਬੋਰਡ
‘ਚ 55 ਫੀਸਦੀ ਅਹੁਦੇ ਖਾਲੀ ਹਨ।
ਸੁਪਰੀਮ ਕੋਰਟ (Supreme Court) ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਖਾਲੀ ਅਸਾਮੀਆਂ ਕਾਰਨ, ਪ੍ਰਦੂਸ਼ਣ ਕੰਟਰੋਲ ਬੋਰਡ ਕੰਮ ਨਹੀਂ ਕਰ ਪਾ ਰਹੇ ਅਤੇ ਲਗਭਗ ਖ਼ਤਮ ਹੋਣ ਦੀ ਕਗਾਰ ‘ਤੇ ਹਨ। ਸੁਪਰੀਮ ਕੋਰਟ ਨੇ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਦੇ ਮੁੱਖ ਸਕੱਤਰਾਂ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ।
ਜਸਟਿਸ ਅਭੈ ਐਸ ਓਕ ਅਤੇ ਜਸਟਿਸ ਉੱਜਲ ਭੁਈਆ ਦੇ ਬੈਂਚ ਨੇ ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਸੂਬਿਆਂ ਜਿਨ੍ਹਾਂ ‘ਚ ਯੂਪੀ, ਹਰਿਆਣਾ ਅਤੇ ਰਾਜਸਥਾਨ ਦੇ ਮੁੱਖ ਸਕੱਤਰਾਂ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਨੋਟਿਸ ‘ਚ ਸੁਪਰੀਮ ਕੋਰਟ ਨੇ ਅਗਸਤ 2024 ਦੇ ਆਪਣੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦੀ ਗੱਲ ਕੀਤੀ ਹੈ।
ਅਦਾਲਤ ਨੇ ਇਸ ਸਾਲ 30 ਅਪ੍ਰੈਲ ਤੱਕ ਪ੍ਰਦੂਸ਼ਣ ਕੰਟਰੋਲ ਬੋਰਡਾਂ ‘ਚ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼ ਦਿੱਤੇ ਸਨ। ਸੁਪਰੀਮ ਕੋਰਟ ਨੇ ਇੱਕ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਅਧਿਕਾਰੀਆਂ ਨੂੰ ਉਸਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਸਜ਼ਾ ਕਿਉਂ ਨਾ ਦਿੱਤੀ ਜਾਵੇ। ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਸਕੱਤਰ ਨੂੰ 19 ਮਈ ਨੂੰ ਅਦਾਲਤ ‘ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਹੋਰ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ 18 ਜੁਲਾਈ ਨੂੰ ਵਰਚੁਅਲ ਤੌਰ ‘ਤੇ ਸੁਪਰੀਮ ਕੋਰਟ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
Read More: Waqf Act: ਵਕਫ਼ ਕਾਨੂੰਨ ਨਾਲ ਸਬੰਧਤ ਮਾਮਲੇ ‘ਤੇ ਸੁਪਰੀਮ ਕੋਰਟ ਦੀ ਸੁਣਵਾਈ ਟਲੀ




