ਦਿੱਲੀ, 08 ਮਈ 2025: India-Pakistan Tension: ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਲਗਾਤਾਰ ਦੂਜੇ ਦਿਨ ਸ਼ਾਮ 5.30 ਵਜੇ ਪ੍ਰੈਸ ਕਾਨਫਰੰਸ ਕੀਤੀ ਹੈ। ਬੁੱਧਵਾਰ ਦੀ ਤਰ੍ਹਾਂ ਅੱਜ ਵੀ ਕਰਨਲ ਸੋਫੀਆ ਕੁਰੈਸ਼ੀ (Colonel Sophia Qureshi), ਵਿਦੇਸ਼ ਸਕੱਤਰ ਵਿਕਰਮ ਮਿਸਰੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਵੀ ਮੌਜੂਦ ਰਹੇ |
ਪ੍ਰੈਸ ਕਾਨਫਰੰਸ ਦੌਰਾਨ ਕਰਨਲ ਸੋਫੀਆ (Colonel Sophia Qureshi) ਨੇ ਕਿਹਾ ਕਿ ਪਾਕਿਸਤਾਨ ਨੇ 15 ਭਾਰਤੀ ਫੌਜੀ ਟਿਕਾਣਿਆਂ ‘ਤੇ ਹਮਲਾ ਕੀਤਾ ਸੀ। ਇਨ੍ਹਾਂ ਨੂੰ ਨਾਕਾਮ ਕਰਨ ਤੋਂ ਬਾਅਦ ਪਾਕਿਸਤਾਨ ਨੂੰ ਢੁਕਵਾਂ ਜਵਾਬ ਦਿੱਤਾ ਗਿਆ। ਭਾਰਤ ਨੇ ਲਾਹੌਰ ‘ਚ ਹਵਾਈ ਰੱਖਿਆ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ।
ਕਰਨਲ ਸੋਫੀਆ ਕੁਰੈਸ਼ੀ ਦਾ ਕਹਿਣਾ ਹੈ ਕਿ ਭਾਰਤ ਨੇ ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਦੇ ਫੌਜ ਦੇ ਟਿਕਾਣਿਆਂ ਨੂੰ ਨਿਸ਼ਾਨਾ ਨਹੀਂ ਬਣਾਇਆ। ਜਦੋਂ ਕਿ ਪਾਕਿਸਤਾਨ ਨੇ 7 ਮਈ ਅਤੇ 8 ਮਈ ਨੂੰ ਭਾਰਤ ਦੇ ਉੱਤਰੀ ਅਤੇ ਪੱਛਮੀ ‘ਚ ਕਈ ਟਿਕਾਣਿਆਂ ‘ਤੇ ਡਰੋਨ ਹਮਲੇ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸਨੂੰ ਹਵਾਈ ਰੱਖਿਆ ਪ੍ਰਣਾਲੀਆਂ ਰਾਹੀਂ ਬੇਅਸਰ ਕਰ ਦਿੱਤਾ ਗਿਆ ਸੀ। ਇਹ ਪਾਕਿਸਤਾਨੀ ਹਮਲਿਆਂ ਦਾ ਸਬੂਤ ਹੈ। ਇਸਦੇ ਜਵਾਬ ‘ਚ ਭਾਰਤ ਨੇ ਲਾਹੌਰ ‘ਚ ਇੱਕ ਹਵਾਈ ਰੱਖਿਆ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ।
ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਨੇ ਕੰਟਰੋਲ ਰੇਖਾ ‘ਤੇ ਗੋਲੀਬਾਰੀ ਵਧਾ ਦਿੱਤੀ ਹੈ। ਇਸ ‘ਚ 15 ਜਣਿਆਂ ਦੀ ਮੌਤ ਹੋ ਗਈ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਭਾਰਤ ਨੇ ਢੁਕਵਾਂ ਜਵਾਬ ਦਿੱਤਾ ਹੈ। ਅਸੀਂ ਪਾਕਿਸਤਾਨ ਦੇ ਰਾਡਾਰ ਸਿਸਟਮ ਨੂੰ ਨਿਸ਼ਾਨਾ ਬਣਾਇਆ। ਲਾਹੌਰ ਦਾ ਹਵਾਈ ਰੱਖਿਆ ਸਿਸਟਮ ਤਬਾਹ ਹੋ ਗਿਆ। ਭਾਰਤੀ ਫੌਜ ਨੇ ਪਹਿਲਗਾਮ ਹਮਲੇ ਦਾ ਜਵਾਬ ਦਿੱਤਾ ਹੈ। ਲੜਾਈ ਰੋਕਣ ਲਈ ਭਾਰਤ ਨੂੰ ਪਾਕਿਸਤਾਨ ਵੱਲੋਂ ਮੋਰਟਾਰ ਅਤੇ ਤੋਪਖਾਨੇ ਦੀ ਗੋਲੀਬਾਰੀ ਨਾਲ ਜਵਾਬ ਦੇਣਾ ਪਿਆ। ਭਾਰਤੀ ਹਥਿਆਰਬੰਦ ਫੌਜਾਂ ਤਣਾਅ ਨਾ ਵਧਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੀਆਂ ਹਨ, ਬਸ਼ਰਤੇ ਪਾਕਿਸਤਾਨੀ ਫੌਜ ਇਸਦਾ ਸਤਿਕਾਰ ਕਰੇ।
Read More: ਚੀਨ ਵੱਲੋਂ ਪਾਕਿਸਤਾਨ ਦੀ ਮੱਦਦ ਕਰਨ ਤੋਂ ਇਨਕਾਰ, ਭਾਰਤ ਨੇ ਸਲਾਲ ਤੇ ਬਗਲਿਹਾਰ ਡੈਮ ਦੇ ਖੋਲ੍ਹੇ ਗੇਟ