Vigilance Bureau

ਵਿਜੀਲੈਂਸ ਬਿਊਰੋ ਨੇ ਅਪ੍ਰੈਲ ਮਹੀਨੇ ‘ਚ 34 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 09 ਮਈ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 22 ਮਾਮਲਿਆਂ ‘ਚ 23 ਸਰਕਾਰੀ ਕਰਮਚਾਰੀਆਂ ਅਤੇ 11 ਪ੍ਰਾਈਵੇਟ ਵਿਅਕਤੀਆਂ ਸਮੇਤ 34 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ।

ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਇਸੇ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਅਦਾਲਤਾਂ ‘ਚ 12 ਚਲਾਨ ਪੇਸ਼ ਕੀਤੇ ਹਨ ਅਤੇ 18 ਸਰਕਾਰੀ ਕਰਮਚਾਰੀਆਂ ਸਮੇਤ 34 ਮੁਲਜ਼ਮਾਂ ਵਿਰੁੱਧ 20 ਅਪਰਾਧਿਕ ਮਾਮਲੇ ਦਰਜ ਕੀਤੇ ਹਨ। ਇਸ ਤੋਂ ਇਲਾਵਾ, ਇੱਕ ਵੱਖਰੇ ਮਾਮਲੇ ‘ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਵਿਜੀਲੈਂਸ ਜਾਂਚ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਵਿਜੀਲੈਂਸ ਬਿਊਰੋ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਵੱਖ-ਵੱਖ ਅਦਾਲਤਾਂ ‘ਚ ਲੜੇ ਗਏ ਤਿੰਨ ਰਿਸ਼ਵਤਖੋਰੀ ਦੇ ਮਾਮਲਿਆਂ ‘ਚ ਤਿੰਨ ਮੁਲਜ਼ਮਾਂ ਨੂੰ ਵੱਖ-ਵੱਖ ਅਦਾਲਤਾਂ ਵੱਲੋਂ ਚਾਰ ਤੋਂ ਪੰਜ ਸਾਲ ਦੀ ਕੈਦ ਦੇ ਨਾਲ-ਨਾਲ 10,000 ਰੁਪਏ ਤੋਂ 35,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਜਾਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਰਿਪੋਰਟ ਕਰਨ ਲਈ, ਲੋਕਾਂ ਨੂੰ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਵਟਸਐਪ ਰਾਹੀਂ 95012-00200 ‘ਤੇ ਸਿੱਧੇ ਤੌਰ ‘ਤੇ ਸ਼ਿਕਾਇਤਾਂ ਦਰਜ ਕਰਵਾਉਣ ਦੀ ਸਹੂਲਤ ਦਿੱਤੀ ਗਈ ਹੈ।

Read More: ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਸੁਪਰਡੈਂਟ ਨੂੰ 60,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

Scroll to Top