ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 10 ਮਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਇਲਾਕਿਆਂ ‘ਚ ਤਣਾਅ ਦੀ ਸਥਿਤੀ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਸੂਬੇ ਦੇ ਸਰਹੱਦੀ ਖੇਤਰਾਂ ‘ਚ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ। ਇਸੇ ਤਹਿਤ ਅੱਜ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਮੋਹਾਲੀ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨਾਲ ਫਾਇਰ ਬ੍ਰਿਗੇਡ ਸਟੇਸ਼ਨ, ਸੈਕਟਰ-78, ਮੋਹਾਲੀ ਨੂੰ ਅਤਿ-ਆਧੁਨਿਕ ਅੱਗ ਬੁਝਾਊ ਯੰਤਰ ਅਤੇ ਵਾਹਨ ਸੌਂਪ ਗਏ ਹਨ |
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਅਤੇ ਸਰਹੱਦਾਂ ‘ਤੇ ਪੈਦਾ ਹੋ ਰਹੇ ਤਣਾਅ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ, ਛੋਟੇ ਅਤੇ ਦਰਮਿਆਨੇ ਫਾਇਰ ਟੈਂਡਰ ਅਤੇ ਹੋਰ ਜ਼ਰੂਰੀ ਮਸ਼ੀਨਰੀ ਸਮੇਤ 47 ਕਰੋੜ ਰੁਪਏ ਦੇ ਅੱਗ ਬੁਝਾਊ ਯੰਤਰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ।
ਇਨ੍ਹਾਂ ਯੰਤਰਾਂ ‘ਚ ਡਿਜ਼ਾਸਟਰ ਡਿਪਲਾਇਮੈਂਟ ਕਿੱਟ (ਡੀਡੀ ਕਿੱਟ), ਹਾਈਡ੍ਰੌਲਿਕ ਕੌਂਬੀ ਟੂਲ ਕੋਲੈਪਸ ਸਟ੍ਰਕਚਰ ਅਤੇ ਰੈਸਕਿਊ ਕਿੱਟ (ਸੀਐਸਐਸਆਰ ਕਿੱਟ), ਗੈਸ ਡਿਟੈਕਟਰ, ਫਾਇਰ ਐਂਟਰੀ ਸੂਟ, ਬੈਟਰੀ ਬੈਕਅੱਪ ਲਾਈਟਿੰਗ ਟਾਵਰ, ਮਲਟੀ-ਪਰਪਜ਼ ਫਾਇਰ ਟੈਂਡਰ, ਕੁਇੱਕ ਰਿਸਪਾਂਸ ਵਹੀਕਲ ਅਤੇ ਹੋਰ ਉਪਕਰਣ ਸ਼ਾਮਲ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚ ਡਿਜ਼ਾਸਟਰ ਡਿਪਲਾਇਮੈਂਟ ਕਿੱਟ (ਡੀਡੀ ਕਿੱਟ), ਹਾਈਡ੍ਰੌਲਿਕ ਕੌਂਬੀ ਟੂਲ ਕੋਲੈਪਸ ਸਟ੍ਰਕਚਰ ਅਤੇ ਰੈਸਕਿਊ ਕਿੱਟ (ਸੀਐਸਐਸਆਰ ਕਿੱਟ), ਗੈਸ ਡਿਟੈਕਟਰ, ਫਾਇਰ ਐਂਟਰੀ ਸੂਟ, ਬੈਟਰੀ ਬੈਕਅੱਪ ਲਾਈਟਿੰਗ ਟਾਵਰ, ਬਹੁ-ਮੰਤਵੀ ਫਾਇਰ ਟੈਂਡਰ, ਕੁਇੱਕ ਰਿਸਪਾਂਸ ਵਹੀਕਲ ਅਤੇ ਹੋਰ ਉਪਕਰਨ ਸ਼ਾਮਲ ਹਨ।
ਸੀ ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਮਸ਼ੀਨਰੀ/ਉਪਕਰਨ ਸੰਕਟ ਦੌਰਾਨ ਰਾਹਤ ਅਤੇ ਬਚਾਅ ਕਾਰਜਾਂ ‘ਚ ਬਹੁਤ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੇਲੇ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸੂਬਾ ਸਰਕਾਰ ਇਸ ਸੰਕਟ ਦੀ ਘੜੀ ‘ਚ ਹਥਿਆਰਬੰਦ ਫੌਜਾਂ ਦੀ ਮੱਦਦ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
Read More: ਵਿਦਿਆਰਥੀਆਂ ਨੂੰ ਕੋਈ ਵੀ ਸੰਸਥਾ ਜ਼ਬਰਦਸਤੀ ਜਾਣ ਲਈ ਮਜਬੂਰ ਨਾ ਕਰੇ: CM ਭਗਵੰਤ ਮਾਨ