ਤੀਜੇ ਪਾਤਸ਼ਾਹ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ

11 ਮਈ 2025: ਅੰਮ੍ਰਿਤਸਰ ਅੱਜ ਸਿੱਖਾਂ ਦੇ ਤੀਜੇ ਪਾਤਸ਼ਾਹ ਗੁਰੂ ਅਮਰਦਾਸ ਸਾਹਿਬ (Guru Amardas Ji( ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਅੱਜ ਸਵੇਰੇ ਤੋਂ ਹੀ ਸੰਗਤਾਂ ਗੁਰੂ ਘਰ ਵਿਚ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ ਉੱਥੇ ਹੀ ਆਈਆਂ ਹੋਈਆਂ ਸੰਗਤਾ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਗੁਰੂ ਘਰ ਵਿੱਚ ਮੱਥਾ ਟੇਕਿਆ ਪਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ|

ਇਸ ਮੌਕੇ ਗੱਲਬਾਤ ਕਰਦੇ ਹੋਏ ਸਚਖੰਡ ਸ਼੍ਰੀ ਹਰਮੰਦਰ ਸਾਹਿਬ (Sri Harmandir Sahib) ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਗੁਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਹੋਏ ਹਨ। ਆਪ ਜੀ ਦਾ ਜਨਮ 1479 ਈ: ਨੂੰ ਪਿੰਡ ਬਾਸਰਕੇ, ਜ਼ਿਲ੍ਹਾ ਅੰਮ੍ਰਿਤਸਰ ਭੱਲਾ ਘਰਾਣੇ ‘ਚ ਹੋਇਆ। ਆਪ ਜੀ ਨੂੰ 1552 ਈ: ਵਿੱਚ ਗੁਰਗੱਦੀ ਪ੍ਰਾਪਤ ਹੋਈ।

ਗੁਰੂ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਅਨੇਕਾਂ ਕੰਮ ਕੀਤੇ ਜਿਵੇ ਗੋਇੰਦਵਾਲ ਵਿਖੇ ਬਾਉਲੀ ਦਾ ਨਿਰਮਾਣ , ਲੰਗਰ ਪ੍ਰਥਾ ਦਾ ਵਿਸਥਾਰ ਆਦਿ। ਆਪ ਜੀ ਨੇ ਜਾਤੀ – ਪ੍ਰਥਾ, ਛੂਤ – ਛਾਤ , ਪਰਦੇ ਦਾ ਰਿਵਾ ਅਤੇ ਜਾਤੀ- ਪ੍ਰਥਾ ਜਿਹੀਆਂ ਕੁਰੀਤੀਆਂ ਦਾ ਸੁਧਾਰ ਕੀਤਾ । ਉਨ੍ਹਾਂ ਕਿਹਾ ਅੱਜ ਸਾਨੂੰ ਲੋੜ ਹੈ ਗੁਰੂ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ, ਬਾਣੀ ਦੇ ਨਾਲ ਜੁੜੋ ਤੇ ਸਿੱਖੀ ਵਾਲੇ ਬਣੋ। ਇਸ ਮੌਕੇ ਉਨ੍ਹਾ ਦੇਸ਼-ਵਿਦੇਸ਼ਾਂ ਵਿਚ ਵਸਦੀ ਸਿੱਖ ਨਾਮ ਲੇਵਾ ਸੰਗਤ ਨੂੰ ਅੱਜ ਇਸ ਪਵਿੱਤਰ ਦਿਹਾੜੇ ਦਿਨ ਦੀ ਮੁਬਾਰਕਬਾਦ ਦਿੱਤੀ। ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਦੇ ਦਿਹਾੜੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib)  ਆਉਣ ਵਾਲੀਆਂ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

Read More: ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਈ ਔਰਤ ਨਾਲ ਸ਼ਰਮਨਾਕ ਹਰਕਤ?

Scroll to Top