ਚੰਡੀਗੜ੍ਹ, 12 ਮਈ 2025: Earthquake news: ਪਾ.ਕਿ.ਸ.ਤਾਨ ਦੇ ਬਲੋਚਿਸਤਾਨ ਸੂਬੇ ‘ਚ ਸੋਮਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੇ ਮੁਤਾਬਕ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.6 ਮਾਪੀ ਗਈ ਹੈ। ਭੂਚਾਲ ਦੁਪਹਿਰ 1:26:32 ਵਜੇ (ਭਾਰਤੀ ਸਮੇਂ ਅਨੁਸਾਰ) ਦਰਜ ਕੀਤਾ ਗਿਆ ਹੈ।
ਮਿਲੀ ਜਾਣਕਰੀ ਮੁਤਾਬਕ ਇਸ ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ, ਜੋ ਕਿ 29.12 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 67.26 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਸਥਿਤ ਸੀ | ਇਹ ਇਲਾਕਾ ਬਲੋਚਿਸਤਾਨ ਖੇਤਰ ਦੇ ਅਧੀਨ ਆਉਂਦਾ ਹੈ।
ਹਾਲਾਂਕਿ, ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਬਲੋਚਿਸਤਾਨ ਦੇ ਕੁਝ ਹਿੱਸਿਆਂ ‘ਚ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਦੇਖਿਆ ਗਿਆ ਅਤੇ ਬਹੁਤ ਸਾਰੇ ਲੋਕ ਸਾਵਧਾਨੀ ਵਜੋਂ ਆਪਣੇ ਘਰਾਂ ਤੋਂ ਬਾਹਰ ਆ ਗਏ।
ਮਾਹਰਾਂ ਦੇ ਮੁਤਾਬਕ 4.6 ਤੀਬਰਤਾ ਦਾ ਭੂਚਾਲ (Earthquake) ਹਲਕੇ ਤੋਂ ਦਰਮਿਆਨੀ ਸ਼੍ਰੇਣੀ ‘ਚ ਆਉਂਦਾ ਹੈ ਅਤੇ ਆਮ ਤੌਰ ‘ਤੇ ਵੱਡੇ ਪੱਧਰ ‘ਤੇ ਤਬਾਹੀ ਮਚਾਉਣ ਦੀ ਸੰਭਾਵਨਾ ਬਹੁਤ ਘੱਟ ਹੁੰਦੀ ਹੈ। ਹਾਲਾਂਕਿ, ਸਤ੍ਹਾ ਦੇ ਨੇੜੇ ਹੋਣ ਕਰਕੇ (10 ਕਿਲੋਮੀਟਰ ਡੂੰਘਾਈ), ਭੂਚਾਲ ਦੇ ਝਟਕੇ ਵਧੇਰੇ ਜ਼ੋਰਦਾਰ ਢੰਗ ਨਾਲ ਮਹਿਸੂਸ ਕੀਤੇ ਜਾ ਸਕਦੇ ਹਨ।
Read More: Earthquake in Turkey: ਤੁਰਕੀ ‘ਚ ਜ਼ਬਰਦਸਤ ਭੂਚਾਲ ਦੇ ਝਟਕੇ ਕੀਤੇ ਮਹਿਸੂਸ