PSEB Result 2025

PSEB Result 2025: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ੍ਹ ਜਾਰੀ ਕੀਤਾ ਜਾਵੇਗਾ 12ਵੀਂ ਜਮਾਤ ਦਾ ਨਤੀਜਾ

ਚੰਡੀਗੜ੍ਹ, 13 ਮਈ 2025: PSEB Result 2025: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਭਲਕੇ ਯਾਨੀ ਬੁੱਧਵਾਰ 14 ਮਈ ਨੂੰ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਸਿੱਖਿਆ ਵਿਭਾਗ ਵੱਲੋਂ ਨਤੀਜਾ ਐਲਾਨਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸੰਬੰਧੀ ਜਾਣਕਾਰੀ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਨਤੀਜੇ ਸਬੰਧੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪਤਾ ਲੱਗਾ ਹੈ ਕਿ ਨਤੀਜਾ ਸਿਰਫ਼ ਵੈੱਬਸਾਈਟ ‘ਤੇ ਹੀ ਘੋਸ਼ਿਤ ਕੀਤਾ ਜਾਵੇਗਾ। ਇਹ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੋਵੇਗਾ। ਇਸ ਵਿੱਚ ਕਿਸੇ ਵੀ ਨੁਕਸ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ।

ਜਾਣਕਾਰੀ ਮੁਤਾਬਕ ਇਸ ਸਾਲ 3 ਲੱਖ ਤੋਂ ਵੱਧ ਵਿਦਿਆਰਥੀ 12ਵੀਂ ਜਮਾਤ ਦੀ ਪ੍ਰੀਖਿਆ ‘ਚ ਬੈਠੇ ਸਨ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਬਾਰੇ ਡੀਐਮਸੀ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਹਾਰਡ ਕਾਪੀ ‘ਚ ਘੋਸ਼ਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਅਪਲਾਈ ਕੀਤਾ ਹੈ। ਹੋਰ ਲੋਕਾਂ ਨੂੰ ਇਹ ਡੀਜੀ ਲਾਕਰ ਤੋਂ ਲੈਣਾ ਪਵੇਗਾ। ਪੇਪਰ ਦੇਣ ਵਾਲੇ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਵੈੱਬਸਾਈਟ www.pseb.ac.in ‘ਤੇ ਨਤੀਜਾ ਦੇਖ ਸਕਦੇ ਹਨ |

Read More: PSEB Result: ਇਸ ਹਫ਼ਤੇ ਜਾਰੀ ਹੋ ਸਕਦੈ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ, ਇੰਝ ਕਰੋ ਚੈੱਕ

Scroll to Top