Tarun Chugh

ਭਾਰਤ ਪ੍ਰਮਾਣੂ ਬਲੈਕਮੇਲਿੰਗ ਨੂੰ ਬਰਦਾਸ਼ਤ ਨਹੀਂ ਕਰੇਗਾ: ਤਰੁਣ ਚੁੱਘ

ਨਵੀਂ ਦਿੱਲੀ, 13 ਮਈ 2025: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ‘ਚ ਦੁਨੀਆ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਭਾਰਤ ਪ੍ਰਮਾਣੂ ਬਲੈਕਮੇਲਿੰਗ ਨੂੰ ਬਰਦਾਸ਼ਤ ਨਹੀਂ ਕਰੇਗਾ। ਹੁਣ ਪਾਕਿਸਤਾਨ ਨਾਲ ਸਿਰਫ਼ ਅੱ.ਤ.ਵਾ.ਦ ਅਤੇ ਪੀਓਕੇ (ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ) ‘ਤੇ ਗੱਲਬਾਤ ਹੋਵੇਗੀ। ਇਹ ਨਵਾਂ ਭਾਰਤ ਹੈ, ਸ਼ਾਂਤੀ ਚਾਹੁੰਦਾ ਹੈ, ਪਰ ਅੱ.ਤ.ਵਾ.ਦ ਨੂੰ ਖਤਮ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ।

ਮੰਗਲਵਾਰ ਨੂੰ ਨਿਊਜ਼ ਏਜੰਸੀ ਆਈਏਐਨਐਸ ਨਾਲ ਗੱਲਬਾਤ ਕਰਦੇ ਹੋਏ ਤਰੁਣ ਚੁੱਘ (Tarun Chugh) ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਕੋਈ ਮਿਸ਼ਨ ਨਹੀਂ ਹੈ, ਇਹ ਨਿਆਂ ਦਾ ਇੱਕ ਅਟੁੱਟ ਵਾਅਦਾ ਹੈ, ਜਿਸਨੂੰ ਦੁਨੀਆ ਨੇ ਸੱਚ ਹੁੰਦਾ ਦੇਖਿਆ ਹੈ। ਭਾਰਤੀ ਫੌਜ ਨੇ ਪਾਕਿਸਤਾਨ ਦੇ ਅੱ.ਤ.ਵਾ.ਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਸ ਲਈ ਭਾਰਤੀ ਫੌਜ ਵਧਾਈ ਦੀ ਹੱਕਦਾਰ ਹੈ।

ਭਾਜਪਾ ਆਗੂ ਨੇ ਕਿਹਾ ਕਿ ਹਾਲ ਹੀ ‘ਚ ਹੋਈਆਂ ਘਟਨਾਵਾਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। ਭਾਜਪਾ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਇਨ੍ਹਾਂ ਮਾਫੀਆ ਨੂੰ ਸੁਰੱਖਿਆ ਪ੍ਰਦਾਨ ਕਰਨ ਵਾਲਿਆਂ ਦਾ ਪਰਦਾਫਾਸ਼ ਕਰਦੀ ਰਹੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਸੀ। ਪੰਜਾਬ ਪੁਲਿਸ ਨੇ ਇਸ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਮੁੱਖ ਮੁਲਜ਼ਮ ਪ੍ਰਭਜੀਤ ਸਿੰਘ ਸਮੇਤ ਕਈ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Read More: ਕੀ ਰਾਬਰਟ ਵਾਡਰਾ ਦੇਸ਼ ਵਿਰੋਧੀ ਤਾਕਤਾਂ ਦੇ ਇਸ਼ਾਰੇ ‘ਤੇ ਬੋਲ ਰਹੇ ਹਨ?: ਤਰੁਣ ਚੁੱਘ

Scroll to Top