14 ਮਈ 2025: ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ (Justice Bhushan Ramakrishna Gavai) ਅੱਜ ਭਾਰਤ ਦੇ ਅਗਲੇ ਚੀਫ਼ ਜਸਟਿਸ (CJI) ਵਜੋਂ ਅਹੁਦਾ ਸੰਭਾਲਣਗੇ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਦੀ 30 ਤਰੀਕ ਨੂੰ, ਕਾਨੂੰਨ ਮੰਤਰਾਲੇ ਨੇ ਜਸਟਿਸ ਗਵਈ ਨੂੰ ਭਾਰਤ ਦੇ 52ਵੇਂ ਚੀਫ਼ ਜਸਟਿਸ (Chief Justice ) ਵਜੋਂ ਨਿਯੁਕਤ ਕਰਨ ਸੰਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ। 16 ਅਪ੍ਰੈਲ ਨੂੰ, ਸੀਜੇਆਈ ਖੰਨਾ ਨੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਕੀਤੀ ਸੀ। ਜਸਟਿਸ ਗਵਈ ਦਾ ਕਾਰਜਕਾਲ ਛੇ ਮਹੀਨਿਆਂ ਦਾ ਹੋਵੇਗਾ। ਉਹ 23 ਦਸੰਬਰ ਨੂੰ ਸੇਵਾਮੁਕਤ ਹੋਣਗੇ।
ਜਸਟਿਸ ਬੀ.ਆਰ. ਗਵਈ ਸਾਲ 2016 ਵਿੱਚ ਨੋਟਬੰਦੀ ਸਬੰਧੀ ਦਿੱਤੇ ਗਏ ਫੈਸਲੇ ਦਾ ਹਿੱਸਾ ਸਨ। ਜਿਸ ਵਿੱਚ ਕਿਹਾ ਗਿਆ ਸੀ ਕਿ ਸਰਕਾਰ ਨੂੰ ਕਰੰਸੀ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰਨ ਦਾ ਅਧਿਕਾਰ ਹੈ। ਇਸ ਤੋਂ ਇਲਾਵਾ, ਜਸਟਿਸ ਗਵਈ ਬੁਲਡੋਜ਼ਰ ਕਾਰਵਾਈ ਵਿਰੁੱਧ ਦਿੱਤੇ ਗਏ ਹੁਕਮ ਦਾ ਵੀ ਹਿੱਸਾ ਸਨ ਅਤੇ ਚੋਣ ਬਾਂਡ ‘ਤੇ ਫੈਸਲਾ ਦੇਣ ਵਾਲੇ ਬੈਂਚ ਦਾ ਵੀ ਹਿੱਸਾ ਸਨ।
ਇਸ ਦੌਰਾਨ, ਸੁਪਰੀਮ ਕੋਰਟ ਦੇ ਚੀਫ਼ ਜਸਟਿਸ (ਸੀਜੇਆਈ) ਜਸਟਿਸ ਸੰਜੀਵ ਖੰਨਾ (justice sanjeev khanna) ਮੰਗਲਵਾਰ ਨੂੰ ਸੇਵਾਮੁਕਤ ਹੋ ਗਏ।ਜਸਟਿਸ ਖੰਨਾ ਨੇ ਕਿਹਾ ਕਿ ਉਹ ਸੇਵਾਮੁਕਤੀ ਤੋਂ ਬਾਅਦ ਕੋਈ ਸਰਕਾਰੀ ਅਹੁਦਾ ਨਹੀਂ ਸੰਭਾਲਣਗੇ ਪਰ ਕਾਨੂੰਨ ਦਾ ਅਭਿਆਸ ਕਰਦੇ ਰਹਿਣਗੇ।
Read More: New Chief Justice: ਭਾਰਤ ਦੇ ਅਗਲੇ ਚੀਫ਼ ਜਸਟਿਸ ਹੋਣਗੇ ਬੀਆਰ ਗਵਈ, ਬਣਨਗੇ 52ਵੇਂ ਚੀਫ਼ ਜਸਟਿਸ