DSR Technology: ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ, ਪੰਜਾਬ ਸਰਕਾਰ ਨੇ ਕਿਸਾਨਾਂ ਲਈ ਕਰਤਾ ਵੱਡਾ ਐਲਾਨ

15 ਮਈ 2025: ਪੰਜਾਬ (punjab) ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋ ਗਈ ਹੈ, ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੀ ਬਿਜਾਈ ਨੂੰ ਲੈ ਕੇ ਇਕ ਵੱਡਾ ਐਲਾਨ ਕੀਤਾ ਹੈ| ਪੰਜਾਬ ਦੀ ਮਾਨ ਸਰਕਾਰ ਨੇ ਕਿਹਾ ਹੈ ਕਿ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਅੱਜ ਯਾਨੀ 15 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਸਾਉਣੀ ਸੀਜ਼ਨ ਵਿੱਚ, ਸਰਕਾਰ ਦਾ ਟੀਚਾ DSR ਤਕਨੀਕ ਦੀ ਵਰਤੋਂ ਕਰਕੇ 5 ਲੱਖ ਏਕੜ ਜ਼ਮੀਨ ‘ਤੇ ਝੋਨਾ ਬੀਜਣਾ ਹੈ।

ਦੱਸ ਦੇਈਏ ਕਿ  ਇਸ ਕਦਮ ਨਾਲ ਕਿਸਾਨਾਂ (farmers) ਨੂੰ ਸਿੱਧਾ ਫਾਇਦਾ ਹੋਵੇਗਾ। DSR ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ, ਬਾਸਮਤੀ ਚੌਲ ਉਗਾਉਣ ਵਾਲੇ ਕਿਸਾਨ DSR ਤਕਨੀਕ ਰਾਹੀਂ ਪ੍ਰਤੀ ਏਕੜ 1500 ਰੁਪਏ ਦੀ ਮਦਦ ਵੀ ਪ੍ਰਾਪਤ ਕਰ ਸਕਦੇ ਹਨ।

ਇਹ ਧਿਆਨ ਦੇਣ ਯੋਗ ਹੈ ਕਿ ਪਿਛਲੇ ਸਾਲ 2.53 ਲੱਖ ਏਕੜ ਜ਼ਮੀਨ ‘ਤੇ DSR ਅਪਣਾਇਆ ਗਿਆ ਸੀ ਅਤੇ ਇਸ ਵਾਰ ਸਾਲ 2023 ਦੇ ਮੁਕਾਬਲੇ 47 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਸਾਲ 2024 ਵਿੱਚ ਹੁਣ ਤੱਕ 21,338 ਕਿਸਾਨਾਂ ਨੂੰ 29.02 ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।

 Read More: ਲੋਕ ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿਕਾਸ ਨੂੰ ਤੇਜ਼ ਕਰ ਰਹੀਆਂ ਹਨ: CM ਮਾਨ

Scroll to Top