ਮਲੋਟ 15 ਮਈ 2025: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ (cabinet minister) ਅਤੇ ਮਲੋਟ ਹਲਕੇ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਵਿਕਾਸ ਕਾਰਜਾਂ ਅਤੇ ਹੋਰ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr. baljit kaur) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਲੋੜੀਂਦੇ ਫੰਡ ਲਗਾਤਾਰ ਜਾਰੀ ਕੀਤੇ ਜਾ ਰਹੇ ਹਨ।
ਮੰਤਰੀ ਡਾ. ਬਲਜੀਤ ਕੌਰ (Dr. baljit kaur) ਨੇ ਕਿਹਾ ਕਿ ਪੂਰੇ ਪੰਜਾਬ ਵਾਂਗ ਮਲੋਟ ਹਲਕੇ ਵਿੱਚ ਵੀ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪ੍ਰੋਜੈਕਟ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਪੂਰਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ (punjab sarkar) ਭ੍ਰਿਸ਼ਟਾਚਾਰ ਨੂੰ ਗੰਭੀਰਤਾ ਨਾਲ ਰੋਕ ਰਹੀ ਹੈ ਅਤੇ ਕਿਸੇ ਨੂੰ ਵੀ ਜਨਤਾ ਜਾਂ ਸਰਕਾਰ ਤੋਂ ਕਿਸੇ ਵੀ ਕੀਮਤ ‘ਤੇ ਪੈਸੇ ਦੀ ਵਸੂਲੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਲੋਕਾਂ ਦੇ ਦੁੱਖਾਂ ਨੂੰ ਰੋਕਣ ਲਈ, ਉਨ੍ਹਾਂ ਦੀ ਸਰਕਾਰ ਵੱਡੇ ਪੱਧਰ ‘ਤੇ ਕਈ ਲੋਕ ਪੱਖੀ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਸੁਧਾਰਾਂ ਦੇ ਨਾਲ-ਨਾਲ, ਉਨ੍ਹਾਂ ਦੀ ਸਰਕਾਰ ਸਮਾਜਿਕ ਸੁਧਾਰਾਂ ਲਈ ਵੀ ਲਗਾਤਾਰ ਲੋੜੀਂਦੇ ਯਤਨ ਕਰ ਰਹੀ ਹੈ।
ਕੈਬਨਿਟ ਮੰਤਰੀ (cabinet minister) ਨੇ ਕਿਹਾ ਕਿ ਮਾਨ ਸਰਕਾਰ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਨਸ਼ਿਆਂ ਵਿਰੁੱਧ ਜੰਗ’ ਸ਼ੁਰੂ ਕੀਤੀ ਹੈ ਜਿਸ ਤਹਿਤ ਨਾ ਸਿਰਫ਼ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ, ਸਗੋਂ ਨਸ਼ੇ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦਾ ਵੀ ਦ੍ਰਿੜ ਸੰਕਲਪ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ।
Read More: ਪੰਜਾਬ ਸਰਕਾਰ ਸੂਬੇ ਦੇ ਅਧਿਕਾਰਾਂ ਦੀ ਮਜ਼ਬੂਤੀ ਨਾਲ ਰਾਖੀ ਕਰ ਰਹੀ: ਕੈਬਨਿਟ ਮੰਤਰੀ ਬਲਜੀਤ ਕੌਰ