ਜਲੰਧਰ, 16 ਮਈ 2025: ਗੁਜਰਾਤ ਪੁਲਿਸ (Gujarat Police) ਨੇ ਜਲੰਧਰ (Jalandhar) ਤੋਂ ਇੱਕ ਨੌਜਵਾਨ ਨੂੰ ਭਾਰਗਵ ਕੈਂਪ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਮੁਲਜ਼ਮਾਂ ਦੇ ਕਬਜ਼ੇ ‘ਚੋਂ ਚਾਰ ਮੋਬਾਈਲ ਫੋਨ ਅਤੇ ਤਿੰਨ ਸਿਮ ਕਾਰਡ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਸਾਈਬਰ ਧੋਖਾਧੜੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਲੰਧਰ ਪੁਲਿਸ ਨੇ ਉਕਤ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਮੁਲਜ਼ਮ ‘ਤੇ ਦੋਸ਼ ਹੈ ਕਿ ਇੱਕ ਐਪ ਰਾਹੀਂ ਲੋਕਾਂ ਨਾਲ ਧੋਖਾਧੜੀ ਕਰਦਾ ਸੀ। ਚਰਚਾ ਹੈ ਕਿ ਉਕਤ ਵਿਅਕਤੀ ਕਥਿਤ ਤੌਰ ‘ਤੇ ਪਾਕਿਸਤਾਨ ਦੀ ਆਈਐਸਆਈ ਨਾਲ ਜੁੜਿਆ ਹੋਇਆ ਸੀ, ਹਾਲਾਂਕਿ ਇਸਦੀ ਪੁਸ਼ਟੀ ਨਹੀਂ ਹੋਈ ਹੈ।
ਮਿਲੀ ਜਾਣਕਾਰੀ ਮੁਤਬਕ ਮੁਲਜ਼ਮ ਦੀ ਪਛਾਣ ਮੁਹੰਮਦ ਮੁਰਤਜ਼ਾ ਅਲੀ ਵਜੋਂ ਹੋਈ ਹੈ, ਜੋ ਬਿਹਾਰ ਦਾ ਰਹਿਣ ਵਾਲਾ ਹੈ| ਉਕਤ ਨੌਜਵਾਨ ਜਲੰਧਰ ਦੇ ਭਾਰਗਵ ਕੈਂਪ ਇਲਾਕੇ ਦੇ ਗਾਂਧੀ ਨਗਰ ‘ਚ ਕਿਰਾਏ ‘ਤੇ ਰਹਿ ਰਿਹਾ ਸੀ।
ਉਕਤ ਮੁਲਜ਼ਮ ਤੋਂ ਬਰਾਮਦ ਹੋਏ ਫੋਨ ਤੋਂ ਕਈ ਸ਼ੱਕੀ ਵੀਡੀਓ ਤੇ ਫੋਟੋਆਂ ਬਰਾਮਦ ਕੀਤੀਆਂ ਗਈਆਂ ਹਨ | ਮੁਲਜ਼ਮ ਮੁਰਤਜ਼ਾ ਨੇ ਹਾਲ ਹੀ ‘ਚ ਗਾਂਧੀ ਨਗਰ ‘ਚ 25 ਮਰਲੇ ਦਾ ਪਲਾਟ ਲਿਆ ਸੀ ਅਤੇ ਡੇਢ ਕਰੋੜ ਰੁਪਏ ਖਰਚ ਕਰਕੇ ਇੱਕ ਆਲੀਸ਼ਾਨ ਘਰ ਬਣਾਇਆ ਹੋਇਆ ਸੀ। ਜਦੋਂ ਪੁਲਿਸ ਨੇ ਉਸਦੇ ਬੈਂਕ ਖਾਤੇ ਦੀ ਜਾਂਚ ਕੀਤੀ ਤਾਂ ਇੱਕ ਮਹੀਨੇ ‘ਚ 40 ਲੱਖ ਰੁਪਏ ਦੇ ਲੈਣ-ਦੇਣ ਦਾ ਖੁਲਾਸਾ ਹੋਇਆ। ਗਾਂਧੀਨਗਰ ਪੁਲਿਸ ਅਤੇ ਗੁਜਰਾਤ ਦੀ ਏਟੀਐਸ ਟੀਮਾਂ ਇਸ ਗੱਲ ‘ਤੇ ਕੰਮ ਕਰ ਰਹੀਆਂ ਹਨ ਕਿ ਇਹ ਲੈਣ-ਦੇਣ ਕਿੱਥੇ ਅਤੇ ਕਿਵੇਂ ਹੋਇਆ।
Read More: CM ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ‘ਨਸ਼ਾ ਮੁਕਤੀ ਯਾਤਰਾ’ ਦੀ ਰਸਮੀ ਸ਼ੁਰੂਆਤ